ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ ਮਾਮਲੇ 'ਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਧਰਮਪ੍ਰੀਤ ਸਿੰਘ ਨੇ ਦੱਸਿਆ ਕਿ ਧਰਮਪਾਲ ਪੁੱਤਰ ਕਾਲੂ ਰਾਮ ਵਾਸੀ ਖਾਟਵਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਕੇਸ਼ ਕੁਮਾਰ ਪੁੱਤਰ ਕਿ੍ਸ਼ਨ ਕੁਮਾਰ, ਜੈਪਾਲ ਪੁੱਤਰ ਕਿ੍ਸ਼ਨ ਕੁਮਾਰ, ਦਿਲੇਰ ਕੁਮਾਰ ਪੁੱਤਰ ਲੇਖਰਾਮ, ਦੀਪੂ ਪੁੱਤਰ ਬੂਟਾ ਸਿੰਘ ਅਤੇ ਰਮਨਦੀਪ ਸਿੰਘ ਪੁੱਤਰ ਰਾਮ ਕੁਮਾਰ ਵਾਸੀਆਨ ਖਾਟਵਾਂ ਨੇ ਗਲੀ ਵਿਚ ਉਸ ਨਾਲ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |