16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਰਕਾਰੀ ਹਸਪਤਾਲ 'ਚ ਇਲਾਜ ਕਰਵਾਉਣ ਆਏ ਮਰੀਜ਼ ਦੀ ਜੇਬ ਕੱਟੀ

ਅਜੀਤ ਡੈਸਕ 08-05-2026
ਅਬੋਹਰ, 7 ਮਈ (ਵਿਵੇਕ ਹੂੜੀਆ)-ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਪੇਟ ਦਰਦ ਦਾ ਇਲਾਜ ਕਰਵਾਉਣ ਆਏ ਇਕ ਵਿਅਕਤੀ ਦੀ ਜੇਬ ਕੱਟ ਲਈ ਗਈ | ਸ਼ਾਤਰ ਚੋਰ ਨੇ ਮਰੀਜ਼ ਦਾ ਪਰਸ ਚੋਰੀ ਕਰ ਲਿਆ, ਜਿਸ ਵਿਚ ਹਜ਼ਾਰਾਂ ਦੀ ਨਗਦੀ ਸਮੇਤ ਜ਼ਰੂਰੀ ਦਸਤਾਵੇਜ਼ ਸਨ | ਪੀੜਤ ਨੇ ਹਸਪਤਾਲ ਪ੍ਰਬੰਧਕਾਂ 'ਤੇ ਸਹਿਯੋਗ ਨਾ ਕਰਨ ਅਤੇ ਸੀ.ਸੀ.ਟੀ.ਵੀ ਕੈਮਰੇ ਨਾ ਦਿਖਾਉਣ ਦੇ ਗੰਭੀਰ ਦੋਸ਼ ਲਗਾਏ ਹਨ | ਪਿੰਡ ਆਲਮਗੜ੍ਹ ਦੇ ਰਹਿਣ ਵਾਲੇ 55 ਸਾਲਾ ਰਾਮ ਗੋਪਾਲ ਪੁੱਤਰ ਰਾਮ ਸਰੂਪ ਨੇ ਦੱਸਿਆ ਕਿ ਉਹ ਪੇਟ ਦਰਦ ਕਾਰਨ ਡਾਕਟਰ ਨੂੰ ਦਿਖਾਉਣ ਲਈ ਹਸਪਤਾਲ ਆਇਆ ਸੀ | ਸਵੇਰੇ ਕਰੀਬ 11 ਵਜੇ ਜਦੋਂ ਉਹ ਪਰਚੀ ਕਟਵਾਉਣ ਲਈ ਖਿੜਕੀ 'ਤੇ ਖੜ੍ਹਾ ਸੀ, ਤਾਂ ਉਸ ਨੇ 10 ਰੁਪਏ ਕੱਢ ਕੇ ਪਰਸ ਵਾਪਸ ਜੇਬ ਵਿਚ ਰੱਖਿਆ | ਇਸੇ ਦੌਰਾਨ ਪਿੱਛੇ ਖੜ੍ਹੇ ਕਿਸੇ ਵਿਅਕਤੀ ਨੇ ਉਸ ਦੀ ਜੇਬ ਵਿਚੋਂ ਪਰਸ ਕੱਢ ਲਿਆ | ਪਰਸ ਵਿਚ 3400 ਰੁਪਏ ਦੀ ਨਕਦੀ, ਪਛਾਣ ਪੱਤਰ ਅਤੇ ਕਣਕ ਵੇਚਣ ਦੀ ਕੀਮਤੀ ਪਰਚੀ ਸੀ | ਪੀੜਤ ਨੇ ਦੱਸਿਆ ਕਿ ਜਦੋਂ ਉਸ ਨੇ ਐੱਸ.ਐਮ.ਓ.ਦਫ਼ਤਰ ਜਾ ਕੇ ਸ਼ਿਕਾਇਤ ਕੀਤੀ ਤਾਂ ਕਰਮਚਾਰੀਆਂ ਨੇ ਉਸ ਦੀ ਗੱਲ ਸੁਣਨ ਦੀ ਬਜਾਏ ਉਸ ਨੂੰ ਥਾਣੇ ਜਾਣ ਲਈ ਕਹਿ ਦਿੱਤਾ ਅਤੇ ਸੀ.ਸੀ.ਟੀ.ਵੀ ਫੁਟੇਜ ਦਿਖਾਉਣ ਤੋਂ ਵੀ ਇਨਕਾਰ ਕਰ ਦਿੱਤਾ | ਰਾਮ ਗੋਪਾਲ ਨੇ ਭਰੇ ਮਨ ਨਾਲ ਕਿਹਾ ਕਿ ਉਹ ਸਰਕਾਰੀ ਹਸਪਤਾਲ ਵਿਚ ਮੁਫ਼ਤ ਇਲਾਜ ਦੀ ਉਮੀਦ ਲੈ ਕੇ ਆਇਆ ਸੀ, ਪਰ ਇੱਥੇ ਉਸ ਦਾ ਹਜ਼ਾਰਾਂ ਦਾ ਨੁਕਸਾਨ ਹੋ ਗਿਆ | ਉਸ ਨੇ ਹਸਪਤਾਲ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਚੁੱਕੇ ਹਨ | ਇਸ ਸਬੰਧੀ ਥਾਣਾ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਕਿ ਲਿਖਤੀ ਸ਼ਿਕਾਇਤ ਮਿਲਣ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਹਸਪਤਾਲ ਦੀ ਓ.ਪੀ.ਡੀ. ਬਹੁਤ ਜ਼ਿਆਦਾ ਹੈ ਅਤੇ ਉੱਥੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਇੰਨੇ ਲੋਕਾਂ ਦੀ ਸੁਰੱਖਿਆ ਲਈ ਨਾਕਾਫ਼ੀ ਹੈ | ਉਨ੍ਹਾਂ ਲੋਕਾਂ ਨੂੰ ਖ਼ੁਦ ਵੀ ਸੁਚੇਤ ਰਹਿਣ ਅਤੇ ਹਸਪਤਾਲ ਪ੍ਰਬੰਧਕਾਂ ਨੂੰ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੀ ਸਲਾਹ ਦਿੱਤੀ |
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ 'ਚ ਰਾਸ਼ਟਰੀ ਲੋਕ ਅਦਾਲਤ ਕੱਲ੍ਹ ਨੂੰ - ਜ਼ਿਲ੍ਹਾ ਅਤੇ ਸੈਸ਼ਨ ਜੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।