16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਖੇਤ 'ਚ ਅੱਗ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 08-05-2026
ਜਲਾਲਾਬਾਦ, 7 ਮਈ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਵੈਟਰਨਰੀ ਇੰਸਪੈਕਟਰ ਰਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਸੁਰਿੰਦਰ ਸਿੰਘ ਵਾਸੀ ਢੰਡੀ ਖ਼ੁਰਦ ਵਿਰੁੱਧ ਕਾਰਵਾਈ ਕੀਤੀ ਗਈ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪ੍ਰਦੀਪ ਕੁਮਾਰ ਦੀ ਸ਼ਿਕਾਇਤ ਅਨੁਸਾਰ ਚਿਮਨ ਸਿੰਘ ਅਤੇ ਮਹਿਲਾ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਲੱਧੂ ਵਾਲਾ ਹਿਠਾੜ ਨੇ ਖੇਤ ਵਿਚ ਅੱਗ ਲਗਾਈ ਸੀ | ਜਾਂਚ ਅਧਿਕਾਰੀ ਉਪ-ਨਿਰੀਖਕ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਜੇ.ਈ.ਈ.ਪੀ.ਪੀ.ਸੀ.ਬੀ.ਦੀ ਸ਼ਿਕਾਇਤ ਅਨੁਸਾਰ ਸਤੀਸ਼ ਲਾਲ ਪੁੱਤਰ ਅਮਰਤ ਲਾਲ ਵਾਸੀ ਘਾਗਾ ਖ਼ੁਰਦ ਨੇ ਆਪਣੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਈ ਸੀ | ਜਾਂਚ ਅਧਿਕਾਰੀ ਉਪ-ਨਿਰੀਖਕ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਜਗੀਰ ਚੰਦ ਪੁੱਤਰ ਜੋਗਾ ਸਿੰਘ ਵਾਸੀ ਪੀਰੇ ਕੇ ਬੋਦਲਾ ਨੇ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਜਾਂਚ ਅਧਿਕਾਰੀ ਉਪ-ਨਿਰੀਖਕ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਅੰਮਿ੍ਤ ਸਿੰਘ ਲਾਲ ਪੁੱਤਰ ਰਾਜ ਸਿੰਘ ਵਾਸੀ ਮੋਰਾ ਵਾਲਾ ਨੇ ਆਪਣੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਈ ਸੀ | ਜਾਂਚ ਅਧਿਕਾਰੀ ਉਪ-ਨਿਰੀਖਕ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਲੈਵਲ ਮੋਨਿਟਰਿੰਗ ਕਮੇਟੀ ਜਲਾਲਾਬਾਦ ਵਲੋਂ ਭੇਜੇ ਪੱਤਰ ਅਨੁਸਾਰ ਵੀਰ ਸਿੰਘ ਉਰਫ਼ ਵੀਰੂ ਰਾਮ ਅਤੇ ਕਸ਼ਮੀਰ ਸਿੰਘ ਪੁੱਤਰ ਖੱਟੂ ਰਾਮ ਵਾਸੀ ਮਲਕਜ਼ਾਦਾ ਨੇ ਕਣਕ ਦੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਈ ਸੀ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਗੁਰਜੰਟ ਸਿੰਘ ਲਾਈਨਮੈਨ ਦੀ ਸ਼ਿਕਾਇਤ 'ਤੇ ਮਹਿੰਦਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਜੱਲਾ ਲਖੇ ਕੇ ਹਿਠਾੜ ਵਿਰੁੱਧ ਕਾਰਵਾਈ ਕੀਤੀ ਗਈ ਹੈ, ਜਿਸ ਨੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਈ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਪੈਸੇ ਨਾ ਦੇਣ 'ਤੇ ਉਸ ਦੀ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਤੇਜ਼ ਹਨ੍ਹੇਰੀ ਕਾਰਨ ਲਾਧੂਕਾ ਦੀ 'ਜੈ ਭਾਰਤ ਰਾਈਸ ਮਿੱਲ' ਨੁਕਸਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।