16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੈਸੇ ਨਾ ਦੇਣ 'ਤੇ ਉਸ ਦੀ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 08-05-2026
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਪੈਸੇ ਨਾ ਦੇਣ 'ਤੇ ਉਸ ਦੀ ਮਾਰਕੁੱਟ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪ੍ਰਦੀਪ ਪੁੱਤਰ ਜੋਗਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਤੇਜਿੰਦਰ ਸਿੰਘ, ਲਾਦੇਨ ਵਾਸੀ ਜੰਡ ਵਾਲਾ ਖਰਤਾ, ਅਮਨ, ਸੁਖਵਿੰਦਰ ਸਿੰਘ ਉਰਫ਼ ਸੁੱਖੀ, ਗੋਰੂ, ਹੈਪੀ ਵਾਸੀ ਨੂਰਸ਼ਾਹ, ਕਰਨ ਵਾਸੀ ਝੋਕ ਡਿਪੂਲਾਣਾ ਨੇ ਪੈਸੇ ਨਾ ਦੇਣ 'ਤੇ ਉਸ ਦੀ ਮਾਰ-ਕੁੱਟ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਵਲੋਂ ਚੱਕ ਖੀਵਾ ਵਿਖੇ ਪ੍ਰਾਇਮਰੀ ਸਕੂਲ ਵਾਲੀ ਸੀ.ਸੀ.ਰੋਡ ਦਾ ਉਦਘਾਟਨ ਅਗਲੀ ਖ਼ਬਰ ਖੇਤ 'ਚ ਅੱਗ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।