16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਿਧਾਇਕ ਗੋਲਡੀ ਕੰਬੋਜ ਵਲੋਂ ਚੱਕ ਖੀਵਾ ਵਿਖੇ ਪ੍ਰਾਇਮਰੀ ਸਕੂਲ ਵਾਲੀ ਸੀ.ਸੀ.ਰੋਡ ਦਾ ਉਦਘਾਟਨ

ਅਜੀਤ ਡੈਸਕ 08-05-2026
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਹਲਕੇ ਦੇ ਪਿੰਡ ਚੱਕ ਖੀਵਾ ਵਿਖੇ ਪ੍ਰਾਇਮਰੀ ਸਕੂਲ ਵਾਲੀ ਸੀ.ਸੀ.ਰੋਡ ਦਾ ਉਦਘਾਟਨ ਕੀਤਾ | ਇਸ ਮੌਕੇ ਬੋਲਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਜਾਬ ਵਿਭਾਗ, ਪੰਜਾਬ ਵਲੋਂ 15ਵਾਂ ਐਫ.ਸੀ.ਸਕੀਮ ਤਹਿਤ ਇਹ ਰੋਡ 15 ਲੱਖ ਦੀ ਲਾਗਤ ਨਾਲ ਬਣਾਇਆ ਗਿਆ ਹੈ | ਵਿਧਾਇਕ ਗੋਲਡੀ ਕੰਬੋਜ ਨੇ ਅੱਗੇ ਦੱਸਿਆ ਕਿ ਪਿੰਡ ਵਾਸੀਆਂ ਦੀ ਕਾਫ਼ੀ ਲੰਬੇ ਸਮੇਂ ਤੋਂ ਮੰਗ ਸੀ ਜਿਸ ਨੂੰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੂਰਾ ਕੀਤਾ ਗਿਆ ਹੈ ਤੇ ਪਿੰਡ ਵਾਸੀਆਂ ਵਿਚ ਕਾਫ਼ੀ ਖ਼ੁਸ਼ੀ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਇਸ ਰੋਡ ਦੇ ਬਣਨ ਨਾਲ ਹੁਣ ਰਾਹਗੀਰਾਂ ਦਾ ਸਫ਼ਰ ਕਾਫ਼ੀ ਸੁਖਾਲਾ ਹੋਵੇਗਾ ਅਤੇ ਟਰੈਫ਼ਿਕ ਵਰਗੀ ਸਮੱਸਿਆ ਵੀ ਘਟੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡ ਰਹੀ, ਚਾਹੇ ਉਹ ਸੜਕਾਂ ਦੇ ਸੁਧਾਰ, ਸਿਹਤ ਸੁਧਾਰ, ਸਿੱਖਿਆ ਸੁਧਾਰ 'ਤੇ ਬੁਨਿਆਦੀ ਢਾਂਚੇ ਦਾ ਹੀ ਕਿਉਂ ਨਾ ਹੋਵੇ, ਇਸ ਤਹਿਤ ਪੰਜਾਬ ਸਰਕਾਰ ਨਵੇਂ ਨਵੇਂ ਪ੍ਰੋਜੈਕਟ ਉਲੀਕ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਹੁਣ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਇਹ ਮੰਗ ਪੂਰੀ ਕੀਤੀ ਗਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ |
ਪਿਛਲੀ ਖ਼ਬਰ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਜਥੇਬੰਦੀ ਵਲੋਂ ਚੌਥੇ ਦਿਨ ਐੱਸ.ਡੀ.ਓ ਲਾਧੂਕਾ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੈਸੇ ਨਾ ਦੇਣ 'ਤੇ ਉਸ ਦੀ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।