16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਬਨਾਵਟੀ ਅੰਗ ਸਹਾਇਤਾ ਕੈਂਪ 10 ਨੂੰ

ਅਜੀਤ ਡੈਸਕ 08-05-2026
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਫ਼ਾਜ਼ਿਲਕਾ ਵਲੋਂ ਸ੍ਰੀਮਤੀ ਪੂਨਮ ਝਾਂਬ ਧਰਮ ਪਤਨੀ ਸੁਸ਼ੀਲ ਝਾਂਬ (ਨੂੰਹ ਸਵ.ਸ਼੍ਰੀਮਤੀ ਨਿਰਮਲਾ ਝਾਂਬ ਅਤੇ ਸਵ.ਪ੍ਰੇਮ ਸਾਗਰ ਝਾਂਬ) ਦੀ ਯਾਦ ਵਿਚ 7ਵਾਂ ਮੁਫ਼ਤ ਬਨਾਵਟੀ ਅੰਗ ਸਹਾਇਤਾ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ 10 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਿੱਧ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਲਗਾਇਆ ਜਾਵੇਗਾ | ਪਰਿਸ਼ਦ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਸ ਕੈਂਪ ਵਿਚ ਭਾਰਤ ਵਿਕਾਸ ਪਰਿਸ਼ਦ ਚੈਰੀਟੇਬਲ ਟਰੱਸਟ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ | ਕੈਂਪ ਦੌਰਾਨ ਲੋੜਵੰਦਾਂ ਨੂੰ ਬਨਾਵਟੀ ਲੱਤਾਂ, ਬਾਜ਼ੂ, ਕਲੀਪਰ, ਟਰਾਈ ਸਾਈਕਲ ਅਤੇ ਵਾਕਰ ਮੁਫ਼ਤ ਪ੍ਰਦਾਨ ਕੀਤੇ ਜਾਣਗੇ | ਇਸ ਦੇ ਨਾਲ ਹੀ ਉੱਚਾ ਸੁਣਨ ਵਾਲੇ ਮਰੀਜ਼ਾਂ ਨੂੰ ਕੰਨਾਂ ਦੀਆਂ ਮਸ਼ੀਨਾਂ ਅਤੇ ਸ੍ਰੀ ਅਰੋੜਵੰਸ਼ ਸੇਵਾ ਦਲ ਸੁਸਾਇਟੀ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਵੀਲ ਚੇਅਰ ਵੀ ਵੰਡੀਆਂ ਜਾਣਗੀਆਂ | ਕੈਂਪ ਵਿਚ ਆਉਣ ਵਾਲੇ ਦਿਵਿਆਂਗ ਵਿਅਕਤੀ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫ਼ੋਟੋ ਕਾਪੀ, 2 ਪਾਸਪੋਰਟ ਸਾਈਜ਼ ਫ਼ੋਟੋਆਂ ਅਤੇ ਸਿਵਲ ਸਰਜਨ ਵਲੋਂ ਜਾਰੀ ਦਿਵਿਆਂਗਤਾ ਸਰਟੀਫਿਕੇਟ ਲਿਆਉਣਾ ਲਾਜ਼ਮੀ ਹੈ | ਪ੍ਰਧਾਨ ਅਜੈ ਗੁਪਤਾ, ਸੈਕਟਰੀ ਅਸੀਮ ਮਿੱਤਲ, ਖ਼ਜ਼ਾਨਚੀ ਰਾਘਵ ਸਚਦੇਵਾ ਅਤੇ ਪ੍ਰੋਜੈਕਟ ਇੰਚਾਰਜ ਸ਼ਾਮ ਪੇੜੀਵਾਲ ਨੇ ਸਮੂਹ ਲੋੜਵੰਦਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਫ਼ਾਜ਼ਿਲਕਾ ਦੀ ਸਹਿਕਾਰੀ ਖੰਡ ਮਿੱਲ ਨੇ ਵਿਕਾਸ ਦੀਆਂ ਪੈੜਾਂ ਨੂੰ ਛੋਹਿਆ-ਵਿਧਾਇਕ ਸਵਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।