16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਕੁੰਡਲ 'ਚ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਅਜੀਤ ਡੈਸਕ 08-05-2026
ਅਬੋਹਰ, 7 ਮਈ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਕੁੰਡਲ ਵਿਖੇ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਨਵੇਂ ਬਣਾਏ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਥੇ ਚੋਣਾਂ ਤੋਂ ਪਹਿਲਾ ਸੂਬਾ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਉੱਥੇ ਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡਾਂ 'ਚ ਨਵੇਂ ਖੇਡ ਸਟੇਡੀਅਮ ਉਸਾਰੇ ਹਨ | ਪਿੰਡ ਦੇ ਸਰਪੰਚ ਹਰਸਪਿੰਦਰ ਸਿੰਘ ਵਲੋਂ ਪਿੰਡ 'ਚ ਖੇਡ ਸਟੇਡੀਅਮ ਬਣਾਏ ਜਾਣ 'ਤੇ ਵਿਧਾਇਕ ਗੋਲਡੀ ਮੁਸਾਫਿਰ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਦਰਸ਼ਨ ਸਿੰਘ ਸੋਹਲ, ਜਗਮਨਦੀਪ ਸਿੰਘ ਮਿੰਕੂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਫਾਇਰ ਸੇਫ਼ਟੀ ਹਫ਼ਤਾ ਤਹਿਤ ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਵਿਖੇ ਮੋਕ ਡਰਿੱਲ ਕਰਵਾਈ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਦੂਜੇ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।