16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਜਪਾ ਯੁਵਾ ਮੋਰਚਾ ਪ੍ਰਧਾਨ ਅੰਮਿ੍ਤਪਾਲ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਭਾਜਪਾ 'ਚ ਸ਼ਾਮਿਲ

ਅਜੀਤ ਡੈਸਕ 08-05-2026
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ 'ਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਰਾਧਾ ਸੁਆਮੀ ਕਾਲੋਨੀ ਖੇਤਰ ਦੇ ਕਈ ਨੌਜਵਾਨ ਭਾਜਪਾ ਮੰਡਲ ਫ਼ਾਜ਼ਿਲਕਾ ਦੇ ਯੁਵਾ ਮੋਰਚਾ ਪ੍ਰਧਾਨ ਅੰਮਿ੍ਤਪਾਲ ਦੀ ਅਗਵਾਈ ਹੇਠ ਭਾਜਪਾ ਪਰਿਵਾਰ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਵਿਕੀ ਕੁਮਾਰ, ਰਵੀ ਕੁਮਾਰ ਅਤੇ ਦੀਪਕ ਕੁਮਾਰ ਸਮੇਤ ਹੋਰ ਨੌਜਵਾਨਾਂ ਨੇ ਪਾਰਟੀ ਦਾ ਪੱਲਾ ਫੜਿਆ | ਭਾਜਪਾ ਆਗੂ ਰੰਜਮ ਕਾਮਰਾ ਨੇ ਸਾਰੇ ਨੌਜਵਾਨਾਂ ਨੂੰ ਭਾਜਪਾ ਦਾ ਪਟਕਾ ਪਹਿਨਾ ਕੇ ਪਾਰਟੀ ਵਿਚ ਜੀ ਆਇਆਂ ਨੂੰ ਕਿਹਾ | ਇਸ ਮੌਕੇ ਰੰਜਮ ਕਾਮਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਜਨ-ਭਲਾਈ ਨੀਤੀਆਂ ਅਤੇ ਭਾਜਪਾ ਦੀ ਰਾਸ਼ਟਰਵਾਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਜੁੜਨ ਨਾਲ ਭਾਜਪਾ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ, ਜਿਸ ਦਾ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਨੂੰ ਵੱਡਾ ਲਾਭ ਹੋਵੇਗਾ |
ਇਸ ਪ੍ਰੋਗਰਾਮ ਦੌਰਾਨ ਟੋਨੀ ਨਰੂਲਾ, ਦੇਸਰਾਜ ਉਪਨੇਜਾ, ਵਿਜੇ ਅਹੂਜਾ, ਰਮਨ ਨਰੂਲਾ, ਸੁਭਾਸ਼ ਕੰਬੋਜ, ਸੁਭਾਸ਼ ਬਾਗੜੀ ਅਤੇ ਦੀਪਕ ਬਾਵਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਭਾਜਪਾ ਸਰਗਰਮ: ਰੰਜਮ ਕਾਮਰਾ ਅਤੇ ਵਿਸ਼ਨੂੰ ਡੇਲੂ ਨੇ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ ਅਗਲੀ ਖ਼ਬਰ ਸਲੇਮਸ਼ਾਹ ਦੀ ਪੰਚਾਇਤ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਾਈਕਲ ਅਤੇ ਨਕਦੀ ਨਾਲ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।