ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਆਗਾਮੀ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਦੀ ਅਗਵਾਈ ਹੇਠ ਭਾਜਪਾ ਜ਼ਿਲ੍ਹਾ ਹੈੱਡਕੁਆਟਰ ਵਿਖੇ ਮੰਡਲ ਪ੍ਰਧਾਨ ਰਮੇਸ਼ ਕਟਾਰੀਆ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਨਗਰ ਕੌਂਸਲ ਚੋਣਾਂ ਦੇ ਆਬਜ਼ਰਵਰ ਵਿਸ਼ਨੂੰ ਭਗਵਾਨ ਡੇਲੂ ਨੇ ਹਾਜ਼ਰ ਵਰਕਰਾਂ ਤੋਂ ਚੋਣਾਂ ਸਬੰਧੀ ਅਹਿਮ ਸੁਝਾਅ ਲਏ | ਉਨ੍ਹਾਂ ਵਰਕਰਾਂ ਨੂੰ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਚੋਣ ਤਿਆਰੀਆਂ ਵਿਚ ਜੁੱਟ ਜਾਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਸੰਗਠਨ ਦੀ ਸ਼ਕਤੀ ਹੀ ਚੋਣਾਂ ਵਿਚ ਜਿੱਤ ਦਾ ਆਧਾਰ ਬਣੇਗੀ | ਇਸ ਮੌਕੇ ਪ੍ਰਦੇਸ਼ ਭਾਜਪਾ ਦੇ ਸਾਰੇ ਫਰੰਟਾਂ ਦੇ ਇੰਚਾਰਜ ਰੰਜਮ ਕਾਮਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਨਗਰ ਕੌਂਸਲ ਚੋਣਾਂ ਪੂਰੀ ਮਜ਼ਬੂਤੀ ਨਾਲ ਲੜੇਗੀ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਦੀਆਂ ਜਨ-ਭਲਾਈ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਜਨਤਾ ਨੂੰ ਪਾਰਟੀ ਦੇ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਇਆ ਜਾ ਸਕੇ | ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੁਟੇਲਾ ਨੇ ਦੱਸਿਆ ਕਿ ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਬੋਧ ਵਰਮਾ, ਰਾਕੇਸ਼ ਧੂੜੀਆ, ਡਾ.ਰਮੇਸ਼ ਵਰਮਾ, ਜ਼ਿਲ੍ਹਾ ਐੱਸ.ਸੀ.ਮੋਰਚਾ ਪ੍ਰਧਾਨ ਖ਼ੁਸ਼ਹਾਲ ਸਿੰਘ ਗਾਗਨ ਕੇ, ਕੌਂਸਲਰ ਗੋਲਡੀ ਸਚਦੇਵਾ ਅਤੇ ਨੀਰੂ ਪਟਨਾਮੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |