16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਜਪਾ-ਆਪ ਦੀ 'ਘਿਓ ਖਿਚੜੀ' ਨੇ ਦੇਸ਼ ਨੂੰ ਸੰਕਟ 'ਚ ਧੱਕਿਆ-ਆਸ਼ੂ ਬੰਗੜ

ਅਜੀਤ ਡੈਸਕ 08-05-2026
ਫ਼ਿਰੋਜ਼ਪੁਰ, 7 ਮਈ (ਸੁਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀ Tਘਿਓ ਖਿਚੜੀUਕਾਰਨ ਦੇਸ਼ ਅੱਜ ਵੱਡੀਆਂ ਸਮੱਸਿਆਵਾਂ ਦਾ ਸੰਤਾਪ ਭੋਗ ਰਿਹਾ ਹੈ | ਆਸ਼ੂ ਬੰਗੜ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਆਪਣੀ ਸੱਤਾ ਦਾ ਗਲਤ ਇਸਤੇਮਾਲ ਕਰ ਰਹੀਆਂ ਹਨ | ਜਿਸ ਨਾਲ ਦੇਸ਼ ਦੀ ਆਰਥਿਕਤਾ ਅਤੇ ਲੋਕਤੰਤਰ ਦੋਵੇਂ ਕਮਜ਼ੋਰ ਹੋ ਰਹੇ ਹਨ | ਬੰਗੜ ਨੇ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਲੋਕਾਂ 'ਤੇ ਵਧਦਾ ਆਰਥਿਕ ਬੋਝ ਸਰਕਾਰਾਂ ਦੀਆਂ ਨਾਕਾਮ ਨੀਤੀਆਂ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਜੇਕਰ ਇਹੀ ਹਾਲਾਤ ਰਹੇ ਤਾਂ ਆਉਣ ਵਾਲੇ ਸਮੇਂ ਵਿੱਚ ਦੇਸ਼ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਖ਼ੁਸ਼ਹਾਲੀ ਅਤੇ ਲੋਕਤੰਤਰ ਨੂੰ ਬਚਾਉਣ ਲਈ ਸਾਰਿਆਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿਤਾਂ ਦੀ ਲੜਾਈ ਲੜਦੀ ਰਹੀ ਹੈ ਅਤੇ ਅੱਗੇ ਵੀ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਕਰਦੀ ਰਹੇਗੀ |
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਹੋਈ ਅਗਲੀ ਖ਼ਬਰ ਲੜਾਈ ਝਗੜਾ ਕਰਨ ਵਾਲੇ 2 ਪੱਖਾਂ ਦੇ 8 ਵਿਅਕਤੀਆਂ ਖ਼ਿਲਾਫ਼ ਕਰਾਸ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।