ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਅਬੋਹਰ ਪੁਲਿਸ ਨੇ ਬੰਦ ਘਰ ਵਿਚੋਂ ਨਕਦੀ ਅਤੇ ਗਹਿਣੇ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਹਰਸ਼ ਕੁਮਾਰ ਨੇ ਦੱਸਿਆ ਕਿ ਸੁਰਿੰਦਰ ਕੁਮਾਰ ਪੁੱਤਰ ਜੀਤ ਸਿੰਘ ਵਾਸੀ ਬਸੰਤ ਨਗਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਰਿਸ਼ਤੇਦਾਰ ਦੀ ਮੌਤ ਹੋਣ ਕਾਰਨ ਘਰ ਨੂੰ ਤਾਲਾ ਲਗਾ ਕੇ ਗਏ ਹੋਏ ਸੀ ਤਾਂ ਅਣਪਛਾਤੇ ਵਿਅਕਤੀਆਂ ਨੇ ਤਾਲਾ ਤੋੜ ਕੇ ਸੋਨੇ-ਚਾਂਦੀ ਦੇ ਗਹਿਣੇ ਅਤੇ 30000 ਰੁਪਏ ਚੋਰੀ ਕਰ ਲਏ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |