16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 08-05-2026
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਭੋਲਾ ਸਿੰਘ ਪੁੱਤਰ ਚਿਮਨ ਸਿੰਘ ਵਾਸੀ ਫ਼ਤਿਹਗੜ੍ਹ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੰਦੀਪ ਸਿੰਘ ਪੁੱਤਰ ਹਰਮੀਤ ਸਿੰਘ ਵਾਸੀ ਢਾਣੀ ਕੜਾਕਾ ਸਿੰਘ ਅਤੇ 6-7 ਅਣਪਛਾਤੇ ਵਿਅਕਤੀਆਂ ਨੇ ਉਸ ਦੇ ਨਾਲ ਅਤੇ ਉਸ ਦੀ ਮਾਤਾ ਨਾਲ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ੇ ਦੀ ਹਾਲਤ 'ਚ ਘੁੰਮਦਾ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਬੰਦ ਘਰ 'ਚੋਂ ਨਕਦੀ ਅਤੇ ਗਹਿਣੇ ਚੋਰੀ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।