ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਬੋਹਰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਘੁੰਮਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਪਿੰਡ ਸਰਦਾਰਪੁਰਾ ਦੇ ਰਕਬਾ ਵਿਚ ਮੌਜੂਦ ਸੀ ਤਾਂ ਇਕ ਵਿਅਕਤੀ ਝੂਲਦਾ ਹੋਇਆ ਪੈਦਲ ਆਉਂਦਾ ਦਿਖਾਈ ਦਿੱਤਾ | ਜਿਸ ਨੂੰ ਰੋਕ ਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸੰਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਬਹਾਦਰ ਖੇੜਾ ਦੱਸਿਆ | ਜਿਸ ਦਾ ਡੋਪ ਟੈੱਸਟ ਕਰਵਾਉਣ 'ਤੇ ਰਿਪੋਰਟ ਪਾਜੀਟਿਵ ਆਉਣ 'ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |