ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਬੰਦ ਘਰ ਦਾ ਤਾਲਾ ਤੋੜ ਕੇ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਪਿਨ ਚੰਦਰ ਨੇ ਦੱਸਿਆ ਕਿ ਸਤਨਾਮ ਚੰਦ ਪੁੱਤਰ ਮਿਲਖ ਰਾਜ ਵਾਸੀ ਬੇਗਾਂਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਖੇਤ ਗਿਆ ਹੋਇਆ ਸੀ ਤਾਂ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰੋਂ 1.5 ਤੋਲਾ ਸੋਨਾ, 30 ਤੋਲੇ ਚਾਂਦੀ ਅਤੇ 40000 ਰੁਪਏ ਚੋਰੀ ਕਰ ਲਏ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |