16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਿਵਲ ਸਰਜਨ ਵਲੋਂ ਡੇਂਗੂ ਵਿਰੋਧੀ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼

ਅਜੀਤ ਡੈਸਕ 08-05-2026
ਫ਼ਾਜ਼ਿਲਕਾ, 7 ਮਈ (ਅਮਰਜੀਤ ਸ਼ਰਮਾ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮਾਸ ਮੀਡੀਆ ਵਿੰਗ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰਜ਼ ਦੀ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦਾ ਮੁੱਖ ਉਦੇਸ਼ ਮੁੱਖ ਮੰਤਰੀ ਸਿਹਤ ਯੋਜਨਾ, ਡੇਂਗੂ-ਮਲੇਰੀਆ ਦੀ ਰੋਕਥਾਮ ਅਤੇ ਹੋਰ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਸੀ | ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਹੋਰ ਲੋਕ-ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਐਂਟੀ-ਲਾਰਵਾ ਗਤੀਵਿਧੀਆਂ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਮਾਂ ਰਹਿੰਦੇ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ | ਮੀਟਿੰਗ ਦੌਰਾਨ ਮਾਂ-ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਟੀ.ਬੀ.ਮੁਕਤ ਅਭਿਆਨ, ਅਨੀਮੀਆ ਮੁਕਤ ਪੰਜਾਬ, ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ ਅਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਫ਼ੀਲਡ ਸਟਾਫ਼ ਦੀ ਭੂਮਿਕਾ ਇਨ੍ਹਾਂ ਪ੍ਰੋਗਰਾਮਾਂ ਦੀ ਸਫਲਤਾ ਲਈ ਬਹੁਤ ਅਹਿਮ ਹੈ | ਇਸ ਮੌਕੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੁਨੀਤਾ ਕੰਬੋਜ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਅਤੇ ਬਲਾਕ ਮਾਸ ਮੀਡੀਆ ਅਫ਼ਸਰ ਸੁਨੀਲ ਟੰਡਨ, ਸੁਸ਼ੀਲ ਕੁਮਾਰ, ਦਿਵੇਸ਼ ਕੁਮਾਰ, ਹਰਮੀਤ ਸਿੰਘ ਅਤੇ ਅਤਿੰਦਰ ਪਾਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਐਕਸਟੈਨਸ਼ਨ ਲੈਕਚਰ ਕਰਵਾਇਆ ਅਗਲੀ ਖ਼ਬਰ ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ 'ਚ ਪਲੇਸਮੈਂਟ ਡਰਾਈਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।