01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜਲਾਲਾਬਾਦ ਵਿਖੇ ਪੁਰਾਣੇ ਸਿਵਲ ਹਸਪਤਾਲ ਦੀ ਥਾਂ 'ਤੇ ਬਣੇਗਾ ਨਵਾਂ ਪ੍ਰਾਇਮਰੀ ਹੈਲਥ ਸੈਂਟਰ

ਅਜੀਤ ਡੈਸਕ 09-05-2026
ਫ਼ਾਜ਼ਿਲਕਾ, 8 ਮਈ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪੰਜਵੇਂ ਦਿਨ ਜਲਾਲਾਬਾਦ ਵਿਖੇ ਪੁਰਾਣਾ ਸਿਵਲ ਹਸਪਤਾਲ ਦੀ ਥਾਂ 'ਤੇ ਨਵਾਂ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ | ਉਨ੍ਹਾਂ ਕਿਹਾ ਕਿ ਇਸ ਨਵਾਂ ਪ੍ਰਾਇਮਰੀ ਹੈਲਥ ਸੈਂਟਰ ਬਣਨ ਨਾਲ ਇੱਥੋਂ ਦੇ ਵਸਨੀਕ ਆਪਣਾ ਇਲਾਜ ਕਰਵਾ ਸਕਣਗੇ | ਵਿਧਾਇਕ ਗੋਲਡੀ ਕੰਬੋਜ ਨੇ ਜਲਾਲਾਬਾਦ ਵਾਸੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਵਿਕਾਸ ਕਾਰਜਾਂ ਲਈ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਅੱਜ ਦਾ ਦਿਨ ਜਲਾਲਾਬਾਦ ਵਾਸੀਆਂ ਲਈ ਖ਼ੁਸ਼ਖ਼ਬਰੀ ਦਾ ਦਿਨ ਹੈ ਜੋ ਪੰਜਾਬ ਸਰਕਾਰ ਵਲੋਂ ਪੁਰਾਣਾ ਸਿਵਲ ਹਸਪਤਾਲ ਦੀ ਥਾਂ ਤੇ ਨਵਾਂ ਪ੍ਰਾਇਮਰੀ ਹੈਲਥ ਸੈਂਟਰ ਮਨਜ਼ੂਰ ਕੀਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇੱਥੇ ਪੁਰਾਣ ਸਿਵਲ ਹਸਪਤਾਲ 13-14 ਸਾਲਾਂ ਤੋਂ ਬੰਦ ਪਿਆ ਸੀ ਅਤੇ ਪਹਿਲੀਆਂ ਸਰਕਾਰਾਂ ਨੇ ਵੀ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰ ਬਣਦਿਆਂ ਸਾਰ ਹੀ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਤੇ ਪਿੰਡਾਂ ਵਿਚ ਆਮ ਆਦਮੀ ਕਲੀਨਿਕ ਬਣਾਏ ਤਾਂ ਜੋ ਲੋਕਾਂ ਨੂੰ ਆਪਣੇ ਪਿੰਡਾਂ ਵਿਚ ਸਾਰੀਆਂ ਸਿਹਤ ਸਹੂਲਤਾਂ ਮਿਲ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਦੀ ਨੁਹਾਰ ਬਦਲਣ ਦੇ ਨਾਲ-ਨਾਲ ਆਧੁਨਿਕ ਸਹੂਲਤਾਂ ਨਾਲ ਨਵੇਂ ਹਸਪਤਾਲਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਮਰੀਜ਼ ਨੂੰ ਇਲਾਜ ਕਰਵਾਉਣ ਲਈ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਅਤੇ ਦੂਸਰੇ ਸ਼ਹਿਰਾਂ ਵਿਚ ਨਾ ਜਾਣਾ ਪਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ ਇਕ ਮਨੋਰਥ ਪੰਜਾਬ ਨੂੰ ਰੰਗਲਾ 'ਤੇ ਸਿਹਤਮੰਦ ਬਣਾਉਣਾ ਹੈ | ਇਸੇ ਤਹਿਤ ਹੀ ਜਿੱਥੇ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਵਿਚ ਲੱਗੀ ਹੋਈ ਹੈ ਉੱਥੇ ਹੀ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਬਣਾਉਣ ਲਈ ਨਵੇਂ ਹਸਪਤਾਲ ਆਧੁਨਿਕ ਤਕਨੀਕਾਂ ਨਾਲ ਲੈਸ ਕਰਕੇ ਬਣਵਾ ਰਹੀ ਹੈ ਤਾਂ ਜੋ ਲੋਕ ਮੁਫ਼ਤ ਵਿਚ ਆਪਣਾ ਇਲਾਜ ਕਰਵਾ ਸਕਣ |
ਪਿਛਲੀ ਖ਼ਬਰ ਤੇਜ਼ ਰਫ਼ਤਾਰ ਘੜੁੱਕੇ ਕਾਰਨ ਹੋਏ ਹਾਦਸੇ 'ਚ ਵਿਅਕਤੀ ਦੀ ਮੌਤ ਅਗਲੀ ਖ਼ਬਰ ਡੀ. ਐੱਮ. ਓ. ਫ਼ਿਰੋਜ਼ਪੁਰ ਵਲੋਂ ਸਬਜ਼ੀ ਮੰਡੀ ਗੁਰੂਹਰਸਹਾਏ 'ਚ ਆੜ੍ਹਤੀਆਂ ਦੇ ਰਿਕਾਰਡਾਂ ਦੀ ਅਚਾਨਕ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।