01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਤੇਜ਼ ਰਫ਼ਤਾਰ ਘੜੁੱਕੇ ਕਾਰਨ ਹੋਏ ਹਾਦਸੇ 'ਚ ਵਿਅਕਤੀ ਦੀ ਮੌਤ

ਅਜੀਤ ਡੈਸਕ 09-05-2026
ਜਲਾਲਾਬਾਦ, 8 ਮਈ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਤੇਜ਼ ਰਫ਼ਤਾਰ ਘੜੂੱਕੇ ਨਾਲ ਐਕਸੀਡੈਂਟ ਕਰਕੇ ਮੌਤ ਦਾ ਕਾਰਨ ਬਣਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਦੀਪ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਭੜੋਲੀ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਲੜਕਾ ਰਾਹੁਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਤਾਂ ਸੁਰਿੰਦਰ ਸਿੰਘ ਉਰਫ਼ ਟੀਟੂ ਪੁੱਤਰ ਜੰਗੀਰ ਸਿੰਘ ਵਾਸੀ ਜੋਧਾ ਭੈਣੀ ਨੇ ਆਪਣੇ ਘੜੁੱਕੇ ਨੂੰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਲਿਆ ਕੇ ਮਾਰਿਆ, ਜਿਸ ਨਾਲ ਉਸ ਦੇ ਲੜਕੇ ਦੀ ਮੌਤ ਹੋ ਗਈ | ਪੁਲਿਸ ਨੇ ਸੁਰਿੰਦਰ ਸਿੰਘ ਉਰਫ਼ ਟੀਟੂ ਪੁੱਤਰ ਜੰਗੀਰ ਸਿੰਘ ਵਾਸੀ ਜੋਧਾ ਭੈਣੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਡੋਪ ਟੈੱਸਟ ਪਾਜੀਟਿਵ ਆਉਣ ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜਲਾਲਾਬਾਦ ਵਿਖੇ ਪੁਰਾਣੇ ਸਿਵਲ ਹਸਪਤਾਲ ਦੀ ਥਾਂ 'ਤੇ ਬਣੇਗਾ ਨਵਾਂ ਪ੍ਰਾਇਮਰੀ ਹੈਲਥ ਸੈਂਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।