01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਡੋਪ ਟੈੱਸਟ ਪਾਜੀਟਿਵ ਆਉਣ ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 09-05-2026
ਫ਼ਾਜ਼ਿਲਕਾ, 8 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਡੋਪ ਟੈੱਸਟ ਪਾਜੀਟਿਵ ਆਉਣ ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਅਜੀਤ ਨਗਰ ਨੂੰ ਜਾ ਰਹੀ ਸੀ ਤਾਂ ਕੁਲਵਿੰਦਰ ਸਿੰਘ ਉਰਫ਼ ਕਿੰਦੂ ਪੁੱਤਰ ਜਸਵੰਤ ਸਿੰਘ ਵਾਸੀ ਅਜੀਤ ਨਗਰ ਅਬੋਹਰ ਨਸ਼ੇ ਦੀ ਲੋਰ ਵਿਚ ਝੂਲਦਾ ਦਿਖਾਈ ਦਿੱਤਾ | ਪੁਲਿਸ ਵਲੋਂ ਕਾਬੂ ਕਰਕੇ ਉਸ ਦਾ ਡੋਪ ਟੈੱਸਟ ਕਰਵਾਇਆ ਗਿਆ ਜੋ ਕਿ ਪਾਜੀਟਿਵ ਆਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਤੇਜ਼ ਰਫ਼ਤਾਰ ਘੜੁੱਕੇ ਕਾਰਨ ਹੋਏ ਹਾਦਸੇ 'ਚ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।