01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਅਜੀਤ ਡੈਸਕ 09-05-2026
ਅਬੋਹਰ, 8 ਮਈ (ਵਿਵੇਕ ਹੂੜੀਆ)-ਆਰਥਿਕ ਤੰਗੀ ਅਤੇ ਮਾਨਸਿਕ ਪਰੇਸ਼ਾਨੀ ਨਾਲ ਜੂਝ ਰਹੇ ਇਕ ਨੌਜਵਾਨ ਵਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਇਹ ਘਟਨਾ ਬੀਤੀ ਰਾਤ ਅਬੋਹਰ ਦੇ ਸੀਤੋ ਰੋਡ ਰੇਲਵੇ ਫਾਟਕ ਨੇੜੇ ਵਾਪਰੀ | ਮਿ੍ਤਕ ਦੀ ਪਛਾਣ ਵਿਕਰਮ ਉਰਫ਼ ਵਿਕੀ ਪੁੱਤਰ ਕਿ੍ਸ਼ਨ ਵਾਸੀ ਡੱਬਵਾਲੀ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਵਿਕਰਮ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ, ਪਰ ਪਿਛਲੇ ਕੁੱਝ ਸਮੇਂ ਤੋਂ ਕੰਮ ਸਹੀ ਨਾ ਚੱਲਣ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ | ਦੱਸਿਆ ਜਾ ਰਿਹਾ ਹੈ ਕਿ ਉਹ ਬੀਤੀ ਸ਼ਾਮ ਤੋਂ ਘਰੋਂ ਲਾਪਤਾ ਸੀ ਅਤੇ ਸਾਈਕਲ 'ਤੇ ਡੱਬਵਾਲੀ ਤੋਂ ਅਬੋਹਰ ਪਹੁੰਚਿਆ ਸੀ | ਰਾਤ ਸਮੇਂ ਉਸ ਨੇ ਸੀਤੋ ਰੋਡ ਫਾਟਕ ਕੋਲ ਰੇਲਗੱਡੀ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ | ਜੀ.ਆਰ.ਪੀ. ਪੁਲਿਸ ਦੇ ਥਾਣਾ ਇੰਚਾਰਜ ਸਤੀਸ਼ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਸੀ | ਸੋਸ਼ਲ ਮੀਡੀਆ ਰਾਹੀਂ ਮਿਲੀ ਜਾਣਕਾਰੀ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਹਸਪਤਾਲ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ | ਮਿ੍ਤਕ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ | ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ |
ਪਿਛਲੀ ਖ਼ਬਰ ਪੀ.ਡਬਲਯੂ.ਡੀ.ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦੀ ਚੇਤਾਵ... ਅਗਲੀ ਖ਼ਬਰ ਡੋਪ ਟੈੱਸਟ ਪਾਜੀਟਿਵ ਆਉਣ ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।