01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੀ.ਡਬਲਯੂ.ਡੀ.ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦੀ ਚੇਤਾਵਨੀ

ਅਜੀਤ ਡੈਸਕ 09-05-2026
ਜਲਾਲਾਬਾਦ, 8 ਮਈ (ਚੁਚਰਾ)-ਪੀ.ਡਬਲਯੂ.ਡੀ ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਬਰਾਂਚ ਪ੍ਰਧਾਨ ਪਰਮਜੀਤ ਸਿੰਘ ਸੋਹਣਾ ਸਾਂਦੜ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਭੁੱਲਰ ਅਤੇ ਸੀਨੀਅਰ ਆਗੂ ਕਿ੍ਸ਼ਨ ਬਲਦੇਵ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅੱਖੋਂ-ਪਰੋਖੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਆਪਣੇ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਵਿਭਾਗ ਵਿਚ ਆਊਟ ਸੋਰਸ ਅਤੇ ਇਨਲਿਸਟਮੈਂਟ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਡੀ.ਏ. ਦੀਆਂ ਵਧੀਆਂ ਹੋਈਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਮਿ੍ਤਕ ਕਾਮਿਆਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ, ਸੀਵਰੇਜ ਬੋਰਡ ਦੇ 2004 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਸਿੰਚਾਈ ਵਿਭਾਗ ਦੇ ਦਰਜਾ-4 ਕਾਮਿਆਂ ਦੀਆਂ ਦੂਰ-ਦੁਰਾਡੇ ਕੀਤੀਆਂ ਬਦਲੀਆਂ ਰੱਦ ਕੀਤੀਆਂ ਜਾਣ | ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਪੱਧਰ 'ਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਵੇਲ ਸਿੰਘ, ਬੰਤਾ ਸਿੰਘ, ਕਰਤਾਰ ਰਾਏ, ਰਾਜ ਕੁਮਾਰ, ਸ਼ਾਮਾ ਨੰਦ ਅਤੇ ਹਰਜੀਤ ਸਿੰਘ ਖ਼ਾਲਸਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ |
ਪਿਛਲੀ ਖ਼ਬਰ ਕਣਕ ਦਾ ਨਾੜ ਸਾੜਨ ਵਾਲੇ 26 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।