01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬੇਰੁਜ਼ਗਾਰ ਈ.ਟੀ.ਟੀ.ਟੈੱਟ ਪਾਸ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਪਿੰਡ ਰੋਸ ਪ੍ਰਦਰਸ਼ਨ ਦਾ ਐਲਾਨ

ਅਜੀਤ ਡੈਸਕ 09-05-2026
ਫ਼ਾਜ਼ਿਲਕਾ, 8 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪ੍ਰਤਾਪ ਬਾਗ਼ ਵਿਖੇ ਈ.ਟੀ.ਟੀ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਸਰਕਾਰ ਦੀਆਂ ਸਿੱਖਿਆ ਨੀਤੀਆਂ ਪ੍ਰਤੀ ਰੋਸ ਪ੍ਰਗਟ ਕਰਦਿਆਂ ਯੂਨੀਅਨ ਨੇ ਐਲਾਨ ਕੀਤਾ ਕਿ 17 ਮਈ ਐਤਵਾਰ ਨੂੰ ਸਿੱਖਿਆ ਮੰਤਰੀ ਪੰਜਾਬ ਦੇ ਪਿੰਡ ਗੰਭੀਰਪੂਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੂੰ ਸੱਤਾ ਵਿਚ ਆਏ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਅਜੇ ਤੱਕ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਕੋਈ ਨਵਾਂ ਇਸ਼ਤਿਹਾਰ ਜਾਰੀ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਧ ਰਹੀ ਹੈ, ਪਰ ਦੂਜੇ ਪਾਸੇ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖ਼ਾਲੀ ਪਈਆਂ ਹਨ | ਹਰ ਸਾਲ ਅਧਿਆਪਕ ਸੇਵਾਮੁਕਤ ਹੋ ਰਹੇ ਹਨ ਅਤੇ ਕਈਆਂ ਦੀਆਂ ਤਰੱਕੀਆਂ ਹੋ ਚੁੱਕੀਆਂ ਹਨ, ਜਿਸ ਕਾਰਨ ਸਕੂਲਾਂ ਵਿਚ ਅਧਿਆਪਕਾਂ ਦੀ ਵੱਡੀ ਘਾਟ ਹੈ | ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਕਈ ਵਾਰ ਟੈੱਟ ਪਾਸ ਕਰਨ ਦੇ ਬਾਵਜੂਦ ਭਰਤੀ ਨਾ ਨਿਕਲਣ ਕਾਰਨ ਬੇਰੁਜ਼ਗਾਰ ਅਧਿਆਪਕ ਉਮਰ ਹੱਦ ਪਾਰ ਕਰਦੇ ਜਾ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ 18,000 ਈ.ਟੀ.ਟੀ.ਅਧਿਆਪਕਾਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ | ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਸਲਵਿੰਦਰ ਸਿੰਘ, ਰਣਜੀਤ ਸਿੰਘ, ਸੰਦੀਪ ਸਿੰਘ, ਆਕਾਸ਼ ਅਬੋਹਰ, ਰਵੀ ਅਤੇ ਹੋਰ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਧੜੇਬੰਦੀ ਦਾ ਸ਼ਿਕਾਰ ਹੋਈਆਂ ਰਵਾਇਤੀ ਸਿਆਸੀ ਪਾਰਟੀਆਂ ਦਾ ਪੰਜਾਬ ਦੀ ਸੱਤਾ ਦਾ ਸੁਪਨਾ ਕਿਵੇਂ... ਅਗਲੀ ਖ਼ਬਰ ਕਣਕ ਦਾ ਨਾੜ ਸਾੜਨ ਵਾਲੇ 26 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।