30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਫ਼ਾਜ਼ਿਲਕਾ ਜ਼ਿਲ੍ਹੇ 'ਚ 'ਸੀ.ਐਮ. ਦੀ ਯੋਗਸ਼ਾਲਾ' ਬਣੀ ਸਿਹਤਮੰਦ ਜੀਵਨ ਸ਼ੈਲੀ ਦਾ ਆਧਾਰ

ਅਜੀਤ ਡੈਸਕ 09-05-2026
ਫ਼ਾਜ਼ਿਲਕਾ, 8 ਮਈ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਮਹੱਤਵਪੂਰਨ ਲੋਕ-ਪੱਖੀ ਪਹਿਲ 'ਸੀ.ਐਮ ਦੀ ਯੋਗਸ਼ਾਲਾ' ਤਹਿਤ ਲੋਕਾਂ ਵਿਚ ਸਿਹਤ ਅਤੇ ਸਕਾਰਾਤਮਿਕ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਲਗਾਤਾਰ ਵੱਧ ਰਹੀ ਹੈ | ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਮੁਹਿੰਮ ਅੱਜ ਹਜ਼ਾਰਾਂ ਲੋਕਾਂ ਨੂੰ ਯੋਗ ਨਾਲ ਜੋੜ ਕੇ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ | ਐੱਸ.ਡੀ.ਐਮ ਅਬੋਹਰ-ਕਮ-ਨੋਡਲ ਅਫ਼ਸਰ ਯੋਗ ਰਵਿੰਦਰ ਅਰੋੜਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਰੋਜ਼ਾਨਾ ਸਵੇਰੇ ਅਤੇ ਸ਼ਾਮ 550 ਤੋਂ ਵੱਧ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ 21 ਹਜ਼ਾਰ ਤੋਂ ਵਧੇਰੇ ਮੈਂਬਰਾਂ ਨੇ ਮੁਫ਼ਤ ਯੋਗਾ ਕਰਨ ਲਈ ਰਜਿਸਟਰੇਸ਼ਨ ਕਰਵਾਈ ਹੈ, ਜੋ ਕਿ ਸਮਾਜ ਵਿਚ ਸਿਹਤ ਪ੍ਰਤੀ ਵਧ ਰਹੀ ਜਾਗਰੂਕਤਾ ਦਾ ਪ੍ਰਤੀਕ ਹੈ | ਸ੍ਰੀ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਜੀ ਦਾ ਉਦੇਸ਼ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ, ਤਾਂ ਜੋ ਹਰ ਨਾਗਰਿਕ ਤਣਾਅ-ਮੁਕਤ ਜੀਵਨ ਜੀਅ ਸਕੇ | ਉਨ੍ਹਾਂ ਅਪੀਲ ਕੀਤੀ ਕਿ ਨਾਗਰਿਕ ਆਪਣੇ ਨੇੜਲੇ ਯੋਗ ਕੇਂਦਰ ਨਾਲ ਜੁੜ ਕੇ ਤੰਦਰੁਸਤ ਪੰਜਾਬ ਦੀ ਉਸਾਰੀ ਵਿਚ ਯੋਗਦਾਨ ਪਾਉਣ |
ਪਿਛਲੀ ਖ਼ਬਰ ਜੀ.ਏ.ਵੀ.ਜੈਨ ਆਦਰਸ਼ ਸਕੂਲ ਦੇ ਨੰਨ੍ਹੇ ਬੱਚਿਆਂ ਨੇ ਕਹਾਣੀ ਸੁਣਾਉਣ ਦੀ ਪ੍ਰਤੀਯੋਗਤਾ 'ਚ ਦਿਖਾਇਆ ਹੁਨਰ ਅਗਲੀ ਖ਼ਬਰ ਸਿਮੀਗੋ ਸਕੂਲ 'ਚ ਖੇਡ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।