30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਤੌਰ 'ਤੇ ਸੁਲਝਾਉਣ ਲਈ ਵਚਨਬੱਧ-ਵਿਧਾਇਕ ਸਵਨਾ

ਫ਼ਾਜ਼ਿਲਕਾ ਦੇ ਹੋਟਲਾਂ ਬਾਜ਼ਾਰ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ | ਅਜੀਤ ਤਸਵੀਰ <br/> 09-05-2026
ਫ਼ਾਜ਼ਿਲਕਾ, 8 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਰਾਜ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਹਿਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਹ ਪ੍ਰਗਟਾਵਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਥਾਨਕ ਹੋਟਲਾਂ ਬਾਜ਼ਾਰ ਵਿਖੇ ਵਪਾਰੀ ਵਰਗ ਨਾਲ ਆਯੋਜਿਤ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ | ਮੀਟਿੰਗ ਦੌਰਾਨ ਵਿਧਾਇਕ ਸਵਨਾ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਵੱਖ-ਵੱਖ ਗੰਭੀਰ ਸਮੱਸਿਆਵਾਂ ਸੁਣੀਆਂ | ਇਹਨਾਂ ਵਿਚ ਮੁੱਖ ਤੌਰ 'ਤੇ ਬਾਜ਼ਾਰਾਂ ਵਿਚ ਪਾਰਕਿੰਗ ਦੀ ਘਾਟ, ਦੁਕਾਨਾਂ ਦੀ ਰਜਿਸਟਰੀ ਕਰਵਾਉਣ ਵਿਚ ਆ ਰਹੀਆਂ ਦਿੱਕਤਾਂ ਅਤੇ ਜੀ.ਐੱਸ.ਟੀ.ਨਾਲ ਸਬੰਧਿਤ ਪੇਚੀਦਗੀਆਂ ਸ਼ਾਮਲ ਸਨ | ਵਿਧਾਇਕ ਨੇ ਮੌਕੇ 'ਤੇ ਹੀ ਮੌਜੂਦ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਮੁਸ਼ਕਲਾਂ ਦੇ ਜਲਦ ਨਿਪਟਾਰੇ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ | ਵਪਾਰੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਨਿਵੇਕਲੀ ਪਹਿਲ ਕੀਤੀ ਹੈ, ਜਿਸ ਤਹਿਤ ਸਰਕਾਰ ਖ਼ੁਦ ਲੋਕਾਂ ਦੇ ਦੁਆਰ ਜਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੀ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਵਪਾਰੀ ਵਰਗ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਇੱਕ ਅਜਿਹਾ ਡਰ-ਮੁਕਤ ਮਾਹੌਲ ਸਿਰਜਿਆ ਜਾ ਰਿਹਾ ਹੈ ਜਿੱਥੇ ਵਪਾਰੀ ਬਿਨਾਂ ਕਿਸੇ ਝਿਜਕ ਦੇ ਆਪਣੀਆਂ ਮੁਸ਼ਕਲਾਂ ਪ੍ਰਸ਼ਾਸਨ ਅੱਗੇ ਰੱਖ ਸਕਣ | ਇਸ ਮੌਕੇ ਪੰਜਾਬ ਵਪਾਰ ਕਮਿਸ਼ਨ ਦੇ ਮੈਂਬਰ ਅਤੇ ਸਟੇਟ ਸਕੱਤਰ ਅਤੁੱਲ ਨਾਗਪਾਲ, ਜ਼ਿਲ੍ਹਾ ਟਰੇਡਜ਼ ਕਮਿਸ਼ਨ ਫ਼ਾਜ਼ਿਲਕਾ ਦੇ ਚੇਅਰਮੈਨ ਅਨੁਰਾਜ ਅਹੂਜਾ ਅਤੇ ਵਿਧਾਨ ਸਭਾ ਹਲਕਾ ਫ਼ਾਜ਼ਿਲਕਾ ਟਰੇਡਜ਼ ਕਮਿਸ਼ਨ ਦੇ ਚੇਅਰਮੈਨ ਲਵਿਸ਼ ਚਾਵਲਾ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਵਪਾਰੀਆਂ ਦੀ ਸਹੂਲਤ ਲਈ ਸਟੇਟ, ਜ਼ਿਲ੍ਹਾ ਅਤੇ ਵਿਧਾਨ ਸਭਾ ਪੱਧਰ 'ਤੇ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ |
ਪਿਛਲੀ ਖ਼ਬਰ ਆਪਰੇਸ਼ਨ ਸੰਧੂਰ ਨੇ ਜੰਗ ਦੀ ਪਰਿਭਾਸ਼ਾ ਬਦਲ ਕੇ ਰੱਖ ਦਿੱਤੀ-ਅਸ਼ਵਨੀ ਫੁਟੇਲਾ ਅਗਲੀ ਖ਼ਬਰ ਜੀ.ਏ.ਵੀ.ਜੈਨ ਆਦਰਸ਼ ਸਕੂਲ ਦੇ ਨੰਨ੍ਹੇ ਬੱਚਿਆਂ ਨੇ ਕਹਾਣੀ ਸੁਣਾਉਣ ਦੀ ਪ੍ਰਤੀਯੋਗਤਾ 'ਚ ਦਿਖਾਇਆ ਹੁਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।