30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 09-05-2026
ਜਲਾਲਾਬਾਦ, 8 ਮਈ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਜੂ ਸ਼ਾਹ ਪੁੱਤਰ ਸੁਆਮੀ ਨਾਥ ਸ਼ਾਹ ਵਾਸੀ ਕਮਰੇ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਾਜਨਪ੍ਰੀਤ ਸਿੰਘ ਉਰਫ਼ ਸੰਜੂ ਉਰਫ਼ ਕੈਂਬੀ ਪੁੱਤਰ ਸ਼ਾਨਾ ਸਿੰਘ ਵਾਸੀ ਕਮਰੇ ਵਾਲਾ ਅਤੇ ਗੁਰਦੀਪ ਸਿੰਘ ਵਾਸੀ ਗੋਬਿੰਦ ਨਗਰੀ ਜਲਾਲਾਬਾਦ ਨਸ਼ੇ ਦੀ ਹਾਲਤ ਵਿਚ ਗਾਲ਼ੀ ਗਲੋਚ ਕਰ ਰਹੇ ਸੀ, ਜਦੋਂ ਉਸ ਨੇ ਰੋਕਿਆ ਤਾਂ ਉਨ੍ਹਾਂ ਨੇ ਗ਼ੁੱਸੇ ਵਿਚ ਆ ਕੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਐਮ.ਡੀ.ਕਾਲਜ 'ਚ ਪ੍ਰੀਖਿਆਵਾਂ ਸਬੰਧੀ ਜਾਣਕਾਰੀ ਦਿੱਤੀ ਅਗਲੀ ਖ਼ਬਰ ਚੋਰੀ ਦੀਆਂ ਲਾਈਟਾਂ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।