19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਾਬਕਾ ਮੰਤਰੀ ਜੋਸਨ ਨੇ ਅਰਨੀਵਾਲਾ ਨਗਰ ਪੰਚਾਇਤ ਚੋਣਾਂ 'ਚ ਕਾਂਗਰਸੀ ਕੌਂਸਲਰਾਂ ਨੂੰ ਜਿਤਾਉਣ ਦਾ ਦਿੱਤਾ ਸੱਦਾ

ਅਜੀਤ ਡੈਸਕ 25-05-2026
ਕਿਹਾ, ਕਾਂਗਰਸ ਨੇ ਹਮੇਸ਼ਾ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਕੀਤਾ


ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੰਤਰੀ ਹੰਸਰਾਜ ਜੋਸਨ ਨੇ ਚੋਣ ਪ੍ਰਚਾਰ ਦੇ ਅੰਤਿਮ ਦਿਨ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਮੰਡੀ ਦੇ 11 ਦੇ 11 ਵਾਰਡਾਂ ਅੰਦਰ ਵਿਓਾਤਬੰਦ ਤਰੀਕੇ ਨਾਲ ਨੁੱਕੜ ਮੀਟਿੰਗਾਂ ਕਰ ਕਾਂਗਰਸ ਪਾਰਟੀ ਦੇ ਉਮੀਦਵਾਰ ਜਿਤਾਉਣ ਦੀ ਅਪੀਲ ਕੀਤੀ | ਵੱਖ-ਵੱਖ ਸਭਾਵਾਂ ਨੂੰ ਸੰਬੋਧਨ ਕਰਦਿਆਂ ਜੋਸਨ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਸੂਬੇ ਦਾ ਵਿਕਾਸ ਕਰ ਸਕਦੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਤੋਂ ਲੈ ਕੇ ਅੱਜ ਤੱਕ ਜੋ ਪੰਜਾਬ ਅੰਦਰ ਵੱਡੇ ਪ੍ਰੋਜੈਕਟ ਲੱਗੇ ਹਨ ਭਾਵੇਂ ਉਹ ਭਾਖੜਾ ਡੈਮ ਹੋਵੇ, ਖਾਦ ਬਣਾਉਣ ਦੇ ਕਾਰਖ਼ਾਨੇ ਹੋਣ, ਰੇਲਵੇ ਕੋਚ ਫ਼ੈਕਟਰੀ ਹੋਵੇ, ਪੰਜਾਬ ਵਿਚ ਸੜਕਾਂ ਦਾ ਮੁੱਢ ਬੰਨ੍ਹਣ ਦਾ ਕੰਮ ਹੋਵੇ, ਇਹ ਸਭ ਕੱੁਝ ਕਾਂਗਰਸ ਸਰਕਾਰਾਂ ਸਮੇਂ ਹੋਇਆ ਹੈ | ਉਨ੍ਹਾਂ ਕਿਹਾ ਕਿ ਫਿਰ ਕਾਂਗਰਸ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਨਵੇਂ-ਨਵੇਂ ਪ੍ਰੋਜੈਕਟ ਲੈ ਕੇ ਆਉਂਦੇ | ਉਨ੍ਹਾਂ ਕਿਹਾ ਕਿ ਵਾਟਰ ਟਰੀਟਮੈਂਟ ਪਲਾਂਟ, ਪਿੰਡਾਂ ਸ਼ਹਿਰਾਂ ਦੀ ਦਿੱਖ ਨੂੰ ਬਦਲਣਾ ਇਹ ਸਭ ਕੁੱਝ ਕਾਂਗਰਸ ਸਰਕਾਰਾਂ ਦੀਆਂ ਦੇਣ ਹਨ | ਉਨ੍ਹਾਂ ਕਿਹਾ ਕਿ ਸੂਬੇ ਦੀ ਸੱਤਾਧਾਰੀ ਪਾਰਟੀ ਨੇ ਸੂਬੇ ਦੇ ਵਿਕਾਸ ਲਈ ਕੁੱਝ ਵੀ ਨਹੀਂ ਕੀਤਾ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ 6 ਮਹੀਨਿਆਂ ਬਾਅਦ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣੇਗੀ | ਇਸ ਲਈ ਅਰਨੀਵਾਲਾ ਵਿਖੇ ਨਗਰ ਪੰਚਾਇਤ ਉੱਪਰ ਕਾਂਗਰਸ ਦੇ ਕੌਂਸਲਰਾਂ ਦਾ ਜਿੱਤਣਾ ਬਹੁਤ ਜ਼ਰੂਰੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਪ੍ਰਧਾਨ ਛਿੰਦਰ ਮਹਾਲਮ, ਕਸ਼ਮੀਰ ਸਿੰਘ, ਪ੍ਰਤੀਕ ਸੰਧੂ, ਰਜੇਸ਼ ਸ਼ਰਮਾ, ਬਿੱਟੂ ਚਿਮਨੇਵਾਲਾ, ਸਤਨਾਮ ਸਿੰਘ, ਗੁਰਮੀਤ ਸਿੰਘ, ਸੁਰੈਣ ਸਿੰਘ ਕਚੂਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਵਿਧਾਇਕ ਸਵਨਾ ਨੇ 'ਆਪ' ਉਮੀਦਵਾਰਾਂ ਲਈ ਝੋਕੀ ਪੂਰੀ ਤਾਕਤ ਅਗਲੀ ਖ਼ਬਰ ਅਰਨੀਵਾਲਾ 'ਚ ਆਮ ਆਦਮੀ ਪਾਰਟੀ ਦਾ ਸ਼ਕਤੀ ਪ੍ਰਦਰਸ਼ਨ, ਵਿਧਾਇਕ ਗੋਲਡੀ ਕੰਬੋਜ ਦਾ ਰੋਡ ਸ਼ੋਅ ਹੋਇਆ ਵਿਸ਼ਾਲ ਰੈਲੀ 'ਚ ਤਬਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।