19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਹਰਕਿਰਨ ਕੌਰ ਦੇ ਪੱਖ ਵਿਚ ਵਾਰਡ ਨੰਬਰ 38 ਦੇ ਵੋਟਰਾਂ ਨੂੰ ਬੱਚਿਆਂ ਨੇ ਕੀਤੀ ਅਪੀਲ

ਅਜੀਤ ਡੈਸਕ 26-05-2026
ਅਬੋਹਰ, 25 ਮਈ (ਤੇਜਿੰਦਰ ਸਿੰਘ ਖ਼ਾਲਸਾ)- ਨਗਰ ਨਿਗਮ ਚੋਣਾਂ ਦੇ ਲਈ ਜਿੱਥੇ ਚੋਣ ਪ੍ਰਚਾਰ ਬੰਦ ਹੋ ਚੁੱਕਾ ਹੈ, ਉੱਥੇ ਹੀ ਵੋਟਰਾਂ ਨੂੰ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵਲੋਂ ਵੋਟ ਪਾਉਣ ਲਈ ਅਪੀਲ ਵੀ ਕੀਤੀ ਜਾ ਰਹੀ ਹੈ | ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 38 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਹਰਕਿਰਨ ਕੌਰ ਪਤਨੀ ਗੁਰਵਿੰਦਰ ਸਿੰਘ ਵਿਪਨ ਦੇ ਬੱਚਿਆਂ ਅਰਸ਼ਦੀਪ ਸਿੰਘ ਅਤੇ ਰਵਨੀਤ ਕੌਰ ਨੇ ਵਾਰਡ ਨੰਬਰ 38 ਦੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਹੈ | ਉਨ੍ਹਾਂ ਦੇ ਪਿਤਾ ਗੁਰਵਿੰਦਰ ਸਿੰਘ ਵਿਪਨ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਵਿਚ ਸਮਾਜ ਸੇਵਾ ਦੇ ਤੌਰ 'ਤੇ ਕੰਮ ਕਰਦੇ ਆ ਰਹੇ ਹਨ | ਜਿਸ ਤਹਿਤ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੀ ਮਾਤਾ ਹਰਕਿਰਨ ਕੌਰ ਚੋਣ ਮੈਦਾਨ ਵਿਚ ਹਨ | ਇਸ ਵਾਰ ਉਹ ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ 38 ਤੋਂ ਕੌਂਸਲਰ ਦੀ ਚੋਣ ਲੜ ਰਹੇ ਹਨ | ਜਿਸ ਕਾਰਨ ਇਲਾਕੇ ਦੇ ਵੋਟਰ ਉਨ੍ਹਾਂ ਦੇ ਪੱਖ ਵਿਚ ਵੋਟ ਕਰਕੇ ਜੇਤੂ ਬਣਾਉਣ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਵਾਰਡ ਦੀਆਂ ਹਰ ਸਮੱਸਿਆਵਾਂ ਦੂਰ ਕੀਤੀਆਂ ਜਾਣਗੀਆਂ ਅਤੇ ਲੋਕਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਇਸ ਵਾਰ ਅਬੋਹਰ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦਾ ਬੋਰਡ ਬਣਨ ਜਾ ਰਿਹਾ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ-ਜ਼ਿਲ੍... ਅਗਲੀ ਖ਼ਬਰ ਅਬੋਹਰ ਨਗਰ ਨਿਗਮ ਲਈ ਵੋਟਾਂ ਦੀਆਂ ਤਿਆਰੀਆਂ ਹੋਈਆਂ ਮੁਕੰਮਲ, ਪ੍ਰਸ਼ਾਸਨ ਨੇ ਕੀਤੇ ਪੁਖ਼ਤਾ ਪ੍ਰਬੰਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।