19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅਕਾਲੀ ਉਮੀਦਵਾਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਹੋਇਆ ਸ਼ਾਮਿਲ

ਅਜੀਤ ਡੈਸਕ 26-05-2026
ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਂਸਲ ਚੋਣਾਂ ਦੌਰਾਨ ਵੋਟਾਂ ਪੈਣ ਤੋਂ ਇਕ ਦਿਨ ਪਹਿਲਾਂ ਅਕਾਲੀ ਦਲ ਨੂੰ ਉਸ ਸਮੇਂ ਸ਼ਹਿਰ ਵਿਚ ਭਾਰੀ ਝਟਕਾ ਲੱਗਿਆ ਜਦੋਂ ਵਾਰਡ ਨੰਬਰ 11 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਅਮਿੱਤ ਕੁਮਾਰ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਲਈ | ਇਸ ਮੌਕੇ 'ਤੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਅਮਿੱਤ ਕੁਮਾਰ ਵਲੋਂ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਆਪ ਦੀ ਮਦਦ ਕਰਨ ਦਾ ਪੂਰਨ ਭਰੋਸਾ ਦਿੱਤਾ | ਇਸ ਮੌਕੇ ਵਿਧਾਇਕ ਸਵਨਾ ਨੇ ਪਾਰਟੀ ਦਾ ਝੰਡਾ ਅਮਿੱਤ ਕੁਮਾਰ ਦੇ ਗਲ ਵਿਚ ਪਹਿਨਾਇਆ ਅਤੇ ਉਨ੍ਹਾਂ ਦੇ ਘਰ ਉੱਪਰ ਲੱਗੇ ਅਕਾਲੀ ਦਲ ਦੇ ਝੰਡੇ ਉਤਾਰ ਕੇ ਆਮ ਆਦਮੀ ਪਾਰਟੀ ਦਾ ਝੰਡਾ ਲਗਾਇਆ | ਇਸ ਮੌਕੇ 'ਤੇ ਵਾਰਡ ਵਾਸੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਪੀ.ਟੀ.ਐੱਮ. ਦੌਰਾਨ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ 'ਤੇ ਹੋਈ ਵਿਸ਼ੇਸ਼ ਚਰਚਾ ਅਗਲੀ ਖ਼ਬਰ ਸ੍ਰੀ ਰਾਮ ਕਥਾ ਸੁਣਨ ਨਾਲ ਮਨੁੱਖ ਦਾ ਜੀਵਨ ਪਵਿੱਤਰ ਹੋ ਜਾਂਦਾ ਹੈ -ਸਵਾਮੀ ਆਤਮਾ ਨੰਦ ਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।