11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਔਰਤਾਂ ਨੂੰ ਮਾਣ-ਸਤਿਕਾਰ ਅਤੇ ਆਰਥਿਕ ਮਜ਼ਬੂਤੀ ਦੇਣ ਦਾ ਵਾਅਦਾ ਪੂਰਾ ਕਰ ਰਹੀ ਹੈ ਪੰਜਾਬ ਸਰਕਾਰ-ਅਰੁਣ ਨਾਰੰਗ

ਅਜੀਤ ਡੈਸਕ 02-07-2026
ਅਬੋਹਰ, 1 ਜੁਲਾਈ (ਵਿਵੇਕ ਹੂੜੀਆ)-ਪੰਜਾਬ ਸਰਕਾਰ ਦੀ ਵੱਕਾਰੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿਚ 1000 ਅਤੇ 1500 ਰੁਪਏ ਦੀ ਰਾਸ਼ੀ ਪਹੁੰਚਣ ’ਤੇ ਅਬੋਹਰ ਹਲਕੇ ਦੀਆਂ ਔਰਤਾਂ ਵਿਚ ਖ਼ਾਸਾ ਉਤਸ਼ਾਹ ਅਤੇ ਖ਼ੁਸ਼ੀ ਦੇਖਣ ਨੂੰ ਮਿਲੀ। ਇਸ ਯੋਜਨਾ ਦੇ ਸ਼ੁੱਭ ਆਰੰਭ ਮੌਕੇ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਆਮ ਆਦਮੀ ਪਾਰਟੀ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਔਰਤਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲਾਈਵ ਸੰਬੋਧਨ ਦੇਖਿਆ ਅਤੇ ਸਰਕਾਰ ਦਾ ਧੰਨਵਾਦ ਪ੍ਰਗਟਾਇਆ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਨੂੰ ਮਾਣ-ਸਤਿਕਾਰ ਅਤੇ ਆਰਥਿਕ ਸੰਬਲ ਦੇਣ ਦਾ ਆਪਣਾ ਵਾਅਦਾ ਪੂਰੀ ਦ੍ਰਿੜ੍ਹਤਾ ਨਾਲ ਨਿਭਾ ਰਹੀ ਹੈ। ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ, ਰਣਧੀਰ ਗਾਬਾ, ਸੁਨੀਲ ਸਚਦੇਵਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿਚ ਮਹਿਲਾਵਾਂ ਮੌਜੂਦ ਸਨ। ਪ੍ਰੋਗਰਾਮ ਵਿਚ ਸ਼ਾਮਲ ਔਰਤਾਂ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਨੂੰ ਅਮਲੀ ਜਾਮਾ ਪਹਿਨਾ ਕੇ ਮਹਿਲਾ ਵਰਗ ਦਾ ਮਾਣ ਵਧਾਇਆ ਹੈ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿਚ ਵੀ ਸਰਕਾਰ ਇਸੇ ਤਰ੍ਹਾਂ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਜਾਰੀ ਰੱਖੇਗੀ। ਇਸ ਦੌਰਾਨ ਮੌਜੂਦ ਆਗੂਆਂ ਨੇ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ ਅਤੇ ਸਮਾਜਿਕ ਸੁਰੱਖਿਆ ਵਰਗੇ ਹਰ ਖੇਤਰ ਵਿਚ ਪੰਜਾਬ ਸਰਕਾਰ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰ ਰਹੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਦੀ ਅਗਵਾਈ ਹੇਠ ਸਪੈਸ਼ਲ ਇੰਟੈਂਸ਼ਿਵ ਰਿਵੀਜ਼ਨ 2026 ਤਹਿਤ ਗਣਨਾ ਫਾਰਮ ਭਰਨ ਦੀ ਪ੍ਰਕਿਰਿਆ ਜਾਰੀ ਅਗਲੀ ਖ਼ਬਰ ਗਿਲਹੋਤਰਾ ਦੀ ਅਗਵਾਈ ਹੇਠ ਕਿਸਾਨਾਂ ਦੇ ਵਫ਼ਦ ਵਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।