10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸਟਰੀਮ ਲਾਈਨ ਵੈੱਲਫੇਅਰ ਸੁਸਾਇਟੀ ਨੇ ਮੁਫ਼ਤ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 02-07-2026
ਫਿਰੋਜ਼ਪੁਰ, 1 ਜੁਲਾਈ (ਗੁਰਿੰਦਰ ਸਿੰਘ)-ਸਟਰੀਮ ਲਾਈਨ ਵੈਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਕਲਗ਼ੀਧਰ ਸਾਹਿਬ ਜੀ, ਆਜ਼ਾਦ ਨਗਰ, ਵਿਖੇ ਮੁਫ਼ਤ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਲੋਕਾਂ ਨੂੰ ਮਧੁਮੇਹ (ਸ਼ੂਗਰ) ਵਰਗੀ ਗੰਭੀਰ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਅਤੇ ਸਮੇਂ ਸਿਰ ਸਿਹਤ ਜਾਂਚ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸੁਸਾਇਟੀ ਦੀ ਹੋਈ ਮੀਟਿੰਗ ਦੀ ਪ੍ਰਧਾਨਗੀ ਚੇਅਰਮੈਨ ਦੀਵਾਨ ਚੰਦ ਸੁਖੀਜਾ ਨੇ ਕੀਤੀ। ਕੈਂਪ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਕੱਤਰ ਪ੍ਰਦੀਪ ਧਵਨ, ਕੈਸ਼ੀਅਰ ਅਵਤਾਰ ਭੋਲਾ, ਜੁਆਇੰਟ ਸਕੱਤਰ ਪੁਸ਼ਪ ਲੱਤਾਂ, ਕੋਆਰਡੀਨੇਟਰ ਰਾਮ ਕਿਸ਼ੋਰ, ਕਾਰਜਕਾਰਨੀ ਮੈਂਬਰ ਭਾਟੀਆ, ਪ੍ਰੈੱਸ ਸਕੱਤਰ ਸੁਰਿੰਦਰ ਵਿਜ ਅਤੇ ਨਵੀਂ ਮੈਂਬਰ ਮਿਸ ਸਿਮਰਨ ਸਮੇਤ ਸਮੂਹ ਮੈਂਬਰਾਂ ਨੇ ਸਰਗਰਮ ਭੂਮਿਕਾ ਨਿਭਾਈ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਦੀ ਰੈਂਡਮ ਬਲੱਡ ਸ਼ੂਗਰ ਜਾਂਚ ਕੀਤੀ ਗਈ। ਸੁਸਾਇਟੀ ਦੇ ਮੈਂਬਰਾਂ ਨੇ ਰਜਿਸਟਰੇਸ਼ਨ, ਜਾਂਚ ਅਤੇ ਹੋਰ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਸੰਭਾਲਦਿਆਂ ਆਏ ਹੋਏ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ। ਇਸ ਮੌਕੇ ਲੋਕਾਂ ਨੂੰ ਮਧੁਮੇਹ ਤੋਂ ਬਚਾਅ ਲਈ ਨਿਯਮਿਤ ਸਿਹਤ ਜਾਂਚ ਕਰਵਾਉਣ, ਸੰਤੁਲਿਤ ਅਤੇ ਪੌਸ਼ਟਿਕ ਖ਼ੁਰਾਕ ਅਪਣਾਉਣ, ਰੋਜ਼ਾਨਾ ਕਸਰਤ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਸ਼ੂਗਰ ਨਾਲ ਸੰਬੰਧਿਤ ਲੋੜੀਂਦੀ ਸਿਹਤ ਜਾਣਕਾਰੀ ਵੀ ਸਾਂਝੀ ਕੀਤੀ ਗਈ।
ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।