ਫ਼ਾਜ਼ਿਲਕਾ ਦੇ ਪਿੰਡਾਂ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿਖਾਈ ਡਾਕੂਮੈਂਟਰੀ ਫ਼ਿਲਮ
ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਫ਼ਾਜ਼ਿਲਕਾ ਹਲਕੇ ਦੇ ਪਿੰਡ ਅਭੁੰਨ, ਚੁਵਾੜਿਆਂ ਵਾਲੀ, ਪੱਟੀ ਪੂਰਨ, ਕਿੱਕਰ ਵਾਲਾ ਰੂਪਾ, ਬਨਵਾਲਾ ਹਨਵੰਤਾ ਅਤੇ ਰਾਮਪੁਰਾ ਵਿਖੇ ਗੁਰੂ ਸਾਹਿਬ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਮਾਜ ਸੁਧਾਰਕ ਵਿਚਾਰਾਂ ’ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਇਸ ਦੌਰਾਨ ਵੱਡੀ ਗਿਣਤੀ ’ਚ ਪਹੁੰਚੇ ਪਿੰਡ ਵਾਸੀਆਂ, ਨੌਜਵਾਨਾਂ ਅਤੇ ਔਰਤਾਂ ਨੇ ਫ਼ਿਲਮ ਰਾਹੀਂ ਗੁਰੂ ਜੀ ਦੁਆਰਾ ਦਿੱਤੇ ਬਰਾਬਰੀ, ਭਾਈਚਾਰੇ, ਮਿਹਨਤ ਅਤੇ ਜਾਤ-ਪਾਤ ਦੇ ਖ਼ਾਤਮੇ ਦੇ ਸੰਦੇਸ਼ ਨੂੰ ਗ੍ਰਹਿਣ ਕੀਤਾ।
ਅਜੀਤ ਡੈਸਕ
09-08-2026