ਬਲਾਕ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਦਿੱਲੀ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤੇ 5 ਤਗਮੇ
ਅਬੋਹਰ, 8 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਤਹਿਤ ਰੈਵਨਵੁੱਡ ਇੰਟਰਨੈਸ਼ਨਲ ਸਕੂਲ ਅਬੋਹਰ ਵਿਖੇ ਬਲਾਕ ਪੱਧਰੀ ਅੰਡਰ 11 ਸਕੇਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਦਿੱਲੀ ਪਬਲਿਕ ਸਕੂਲ ਅਬੋਹਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਤਗਮੇ ਆਪਣੇ ਨਾਂਅ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।
ਸਕੇਟਿੰਗ ਮੁਕਾਬਲਿਆਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਸਵੇਤਾ ਜਸੂਜਾ ਅਤੇ ਹੋਰ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ
09-08-2026