10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮਾਤਾ ਜੱਜਲ ਵਾਲੀ ਮੰਦਰ ਵਿਖੇ 59ਵਾਂ ਵਿਸ਼ਾਲ ਜਾਗਰਣ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ

ਗੁਰੂਹਰਸਹਾਏ, 9 ਅਗਸਤ (ਕਪਿਲ ਕੰਧਾਰੀ)-ਸ਼ਹਿਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਮਾਤਾ ਜੱਜਲ ਵਾਲੀ ਮੰਦਰ ਵਿਖੇ 59ਵਾਂ ਵਿਸ਼ਾਲ ਜਾਗਰਣ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਮੰਦਰ ਦੇ ਨਵੇਂ ਬਣੇ ਅਸ਼ੀਰਵਾਦ ਭਵਨ ਨੂੰ ਫੁੱਲਾਂ ਅਤੇ ਰੰਗ-ਬਿਰੰਗੀਆਂ ਸੁੰਦਰ ਲਾਈਟਾਂ ਨਾਲ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ।

ਬੇਬੀ ਸਾਬੀਆ ਐਂਡ ਪਾਰਟੀ ਨੂੰ ਸਨਮਾਨਿਤ ਕਰਦੇ ਹੋਏ ਮੰਦਰ ਕਮੇਟੀ ਦੇ ਪ੍ਰਬੰਧਕ। ਤਸਵੀਰ-ਕਪਿਲ ਕੰਧਾਰੀ 10-08-2026
ਗੁਰੂਹਰਸਹਾਏ, 9 ਅਗਸਤ (ਕਪਿਲ ਕੰਧਾਰੀ)-ਸ਼ਹਿਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਮਾਤਾ ਜੱਜਲ ਵਾਲੀ ਮੰਦਰ ਵਿਖੇ 59ਵਾਂ ਵਿਸ਼ਾਲ ਜਾਗਰਣ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਮੰਦਰ ਦੇ ਨਵੇਂ ਬਣੇ ਅਸ਼ੀਰਵਾਦ ਭਵਨ ਨੂੰ ਫੁੱਲਾਂ ਅਤੇ ਰੰਗ-ਬਿਰੰਗੀਆਂ ਸੁੰਦਰ ਲਾਈਟਾਂ ਨਾਲ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ। ਜਿਸ ਨੇ ਸੰਗਤ ਦਾ ਮਨ ਮੋਹ ਲਿਆ। ਜਾਗਰਣ ਦੀ ਸ਼ੁਰੂਆਤ ਮੰਦਰ ਦੇ ਪ੍ਰਧਾਨ ਰਵੀ ਸ਼ਰਮਾ ,ਮੁੱਖ ਪੁਜਾਰੀ ਪੰਡਿਤ ਜਗਤ ਰਾਮ, ਮੋਨੂ ਪੰਡਿਤ ਅਤੇ ਪੰਡਿਤ ਅੰਸ਼ੂ ਸ਼ੁਕਲਾ ਵਲੋਂ ਪੂਰੀ ਵਿਧੀ-ਵਿਧਾਨ ਨਾਲ ਪੂਜਾ-ਅਰਚਨਾ ਕਰਕੇ ਅਤੇ ਮਾਤਾ ਰਾਣੀ ਦੀ ਪਵਿੱਤਰ ਜੋਤ ਜਗਾ ਕੇ ਕੀਤੀ ਗਈ। ਇਸ ਉਪਰੰਤ ਮਾਤਾ ਰਾਣੀ ਦੇ ਦਰਬਾਰ ਵਿੱਚ ਪਹੁੰਚੀ ਵੱਡੀ ਗਿਣਤੀ ਵਿੱਚ ਸੰਗਤ ਨੇ ਮੱਥਾ ਟੇਕ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਪ੍ਰਧਾਨ ਰਵੀ ਸ਼ਰਮਾ, ਲਵੀ ਨਰੂਲਾ, ਲਾਡਾ ਮੋਂਗਾ, ਬਿੱਟੂ ਮੋਂਗਾ,ਪ੍ਰਧਾਨ ਰਾਮ ਨਰੂਲਾ,ਤੁਸ਼ਾਰ ਵੋਹਰਾ,ਸੁਰਿੰਦਰ ਕੁਮਾਰ ਲਾਟੂ ਅਤੇ ਹੋਰ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਸ ਵਾਰ 59ਵਾਂ ਵਿਸ਼ਾਲ ਜਾਗਰਣ ਮੰਦਰ ਵਿਖੇ ਬਣਾਏ ਗਏ ਨਵੇਂ ਅਸ਼ੀਰਵਾਦ ਭਵਨ ਵਿਚ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜਾਗਰਣ ਦੌਰਾਨ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਮਾਤਾ ਰਾਣੀ ਦੀਆਂ ਭੇਟਾਂ ਦਾ ਆਨੰਦ ਮਾਣਿਆ।ਜਾਗਰਣ ਦੀ ਸ਼ੁਰੂਆਤ ਮੰਦਰ ਦੀ ਬੱਚਾ ਐਂਡ ਪਾਰਟੀ ਵਲੋਂ ਗਣੇਸ਼ ਵੰਦਨਾ ਨਾਲ ਕੀਤੀ ਗਈ। ਇਸ ਤੋਂ ਬਾਅਦ ਬੇਬੀ ਸਾਬੀਆ ਐਂਡ ਪਾਰਟੀ ਵਲੋਂ ਮਾਤਾ ਰਾਣੀ ਦੀਆਂ ਸੁੰਦਰ ਭੇਟਾਂ ਅਤੇ ਭਜਨਾਂ ਦਾ ਗੁਣਗਾਨ ਕੀਤਾ ਗਿਆ। ਭਗਤੀਮਈ ਭੇਟਾਂ ਨੇ ਮਾਹੌਲ ਨੂੰ ਪੂਰੀ ਤਰ੍ਹਾਂ ਧਾਰਮਿਕ ਰੰਗ ਵਿਚ ਰੰਗ ਦਿੱਤਾ ਅਤੇ ਸੰਗਤ ਝੂਮਣ ਲਈ ਮਜਬੂਰ ਹੋ ਗਈ। ਇਸ ਮੌਕੇ ਮੰਦਰ ਦੇ ਪ੍ਰਧਾਨ ਰਵੀ ਸ਼ਰਮਾ ਵਲੋਂ ਬੇਬੀ ਸਾਬੀਆ ਐਂਡ ਪਾਰਟੀ ਨੂੰ ਮਾਤਾ ਰਾਣੀ ਦੀ ਚੁੰਨੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਬੱਚਾ ਐਂਡ ਪਾਰਟੀ ਵਲੋਂ ਮਾਤਾ ਰਾਣੀ ਦੀ ਅਮਰ ਕਥਾ ਦਾ ਗੁਣਗਾਨ ਵੀ ਕੀਤਾ ਗਿਆ।ਜਾਗਰਣ ਦੌਰਾਨ ਮੰਦਰ ਕਮੇਟੀ ਵੱਲੋਂ ਸੰਗਤ ਲਈ ਵਿਸ਼ੇਸ਼ ਲੰਗਰ ਦਾ ਪ੍ਰਬੰਧ ਕੀਤਾ ਗਿਆ। ਸੰਗਤ ਨੇ ਸ਼ਰਧਾ ਨਾਲ ਲੰਗਰ ਛਕਿਆ। ਅੰਤ ਵਿਚ ਮਾਤਾ ਰਾਣੀ ਦੀ ਵਿਧੀਵਤ ਆਰਤੀ ਉਪਰੰਤ ਜਾਗਰਣ ਦੀ ਸਮਾਪਤੀ ਕੀਤੀ ਗਈ।ਇਸ ਮੌਕੇ ਵੱਡੀ ਗਿਣਤੀ ਵਿਚ ਸੇਵਾਦਾਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਲਿਖਾਰੀ ਸਭਾ ਝੱਤਰਾ ਵਲੋਂ ਸਾਹਿਤਕਾਰ ਦੀਪ ਜ਼ੀਰਵੀ ਦਾ ਸਨਮਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਦਫ਼ਤਰ ਦਾ ਕੱਲ੍ਹ ਨੂ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਲਾਂਵਾਲਾ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।