ਫ਼ਾਜ਼ਿਲਕਾ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਖ਼ੁਦ ਮੈਦਾਨ ’ਚ ਉੱਤਰ ਕੇ ਲਿਆ ਸਫ਼ਾਈ ਵਿਵਸਥਾ ਦਾ ਜਾਇਜ਼ਾ
ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੁੰਦਿਆਂ ਹੀ ਨਗਰ ਕੌਂਸਲ ਫ਼ਾਜ਼ਿਲਕਾ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੀਹ ’ਤੇ ਲਿਆਉਣ ਲਈ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਨਗਰ ਕੌਂਸਲ ਦੀ ਪਹਿਲੀ ਮਹਿਲਾ ਪ੍ਰਧਾਨ ਅਨੀਤਾ ਜੈਰਥ ਨੇ ਖ਼ੁਦ ਫ਼ੀਲਡ ਵਿਚ ਉੱਤਰ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ।
ਸ਼ਹਿਰ ਵਿਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਂਦੇ ਹੋਏ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ, ਅਸ਼ੋਕ ਜੈਰਥ ਅਤੇ ਹੋਰ ਭਾਜਪਾ ਆਗੂ। ਅਜੀਤ ਤਸਵੀਰ
10-08-2026