ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ਾਜ਼ਿਲਕਾ ਦੇ ਪਿੰਡਾਂ ’ਚ ਡਾਕੂਮੈਂਟਰੀ ਫ਼ਿਲਮ ਦਿਖਾਈ
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਫ਼ਾਜ਼ਿਲਕਾ ਦੇ ਪਿੰਡ ਕੌੜਿਆਂ ਵਾਲੀ, ਆਲਮਸ਼ਾਹ, ਅਮਰਪੁਰਾ, ਮੁਹੰਮਦ ਪੀਰਾ ਅਤੇ ਵਿਸਾਖੇ ਵਾਲਾ ਖੂਹ ਵਿਖੇ ਪ੍ਰਚਾਰ ਵੈਨ ਰਾਹੀਂ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਗੁਰੂ ਸਾਹਿਬ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖੀ ਬਰਾਬਰੀ ਦੇ ਸੰਦੇਸ਼ ’ਤੇ ਆਧਾਰਿਤ ਇਸ ਦਸਤਾਵੇਜ਼ੀ ਫ਼ਿਲਮ ਨੂੰ ਦੇਖਿਆ।
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਫ਼ਾਜ਼ਿਲਕਾ ਦੇ ਪਿੰਡ ਕੌੜਿਆਂ ਵਾਲੀ, ਆਲਮਸ਼ਾਹ, ਅਮਰਪੁਰਾ, ਮੁਹੰਮਦ ਪੀਰਾ ਅਤੇ ਵਿਸਾਖੇ ਵਾਲਾ ਖੂਹ ਵਿਖੇ ਪ੍ਰਚਾਰ ਵੈਨ ਰਾਹੀਂ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਗੁਰੂ ਸਾਹਿਬ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖੀ ਬਰਾਬਰੀ ਦੇ ਸੰਦੇਸ਼ ’ਤੇ ਆਧਾਰਿਤ ਇਸ ਦਸਤਾਵੇਜ਼ੀ ਫ਼ਿਲਮ ਨੂੰ ਦੇਖਿਆ। ਫ਼ਿਲਮ ਰਾਹੀਂ ਗੁਰੂ ਰਵਿਦਾਸ ਜੀ ਦੇ ਸਮਾਜਿਕ ਨਿਆਂ, ਭਾਈਚਾਰਕ ਸਦਭਾਵਨਾ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਦੇ ਵਿਚਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਲਈ ਸਰਕਾਰ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਪਿੰਡ ਵਾਸੀਆਂ ਨੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਗੁਰੂ ਸਾਹਿਬ ਦੇ ਉੱਚੇ ਆਦਰਸ਼ ਘਰ-ਘਰ ਤੱਕ ਪਹੁੰਚਣਗੇ।