ਬੰਨ੍ਹ ਦੇ ਮੁੱਦੇ ਨੂੰ ਲੈ ਕੇ ਬਾਰਡਰ ਦੇ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
ਮੰਡੀ ਲਾਧੂਕਾ, 10 ਅਗਸਤ(ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਫ਼ਾਜ਼ਿਲਕਾ ਦੇ ਵਿਧਾਇਕ ਦੀ ਪਹਿਲਕਦਮੀ ਸਦਕਾ ਬਾਰਡਰ ਇਲਾਕੇ ਦੇ ਕਿਸਾਨਾਂ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਸਰਹੱਦੀ ਇਲਾਕੇ ’ਚ ਪ੍ਰਸਤਾਵਿਤ ਬੰਨ੍ਹ ਦੇ ਮੁੱਦੇ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਅਤੇ ਮੁਸ਼ਕਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਹਮਣੇ ਰੱਖੀਆਂ।
ਵਿਧਾਇਕ ਗੋਲਡੀ ਕੰਬੋਜ, ਵਿਧਾਇਕ ਸਵਨਾ ਦੀ ਅਗਵਾਈ ਹੇਠ ਕਿਸਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਦੇਣ ਦੌਰਾਨ। ਅਜੀਤ ਤਸਵੀਰ
11-08-2026