ਫ਼ਾਜ਼ਿਲਕਾ ਪੁਲਿਸ ਨੇ ਨਸ਼ੇ ਅਤੇ ਅਸਲ੍ਹੇ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਸੀ.ਆਈ.ਏ. ਸਟਾਫ਼ ਅਤੇ ਥਾਣਾ ਖੂਈ ਖੇੜਾ ਪੁਲਿਸ ਨੇ ਕੀਤੀ ਕਾਰਵਾਈ
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 1. 5 ਕਿੱਲੋ ਤੋਂ ਵੱਧ ਹੈਰੋਇਨ, ਇਕ ਦੇਸੀ ਪਿਸਟਲ ਅਤੇ ਕਾਰ ਸਮੇਤ 3 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਫ਼ਾਜ਼ਿਲਕਾ ਦੇ ਐੱਸ.ਐੱਸ.ਪੀ.ਗਗਨ ਅਜੀਤ ਸਿੰਘ ਫੜੇ ਗਏ ਨਸ਼ੀਲੇ ਪਦਾਰਥਾਂ ਬਾਰੇ ਜਾਣਕਾਰੀ ਦਿੰਦੇ ਹੋਏ ਨਾਲ ਹਨ ਹੋਰ ਪੁਲਿਸ ਅਧਿਕਾਰੀ। ਤਸਵੀਰ-ਬਲਜੀਤ ਸਿੰਘ
11-08-2026