12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ’ਚ ਆਧਾਰਸ਼ਿਲਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਰਸ਼ ਚੌਧਰੀ ਦੀ ਹੋਈ ਸੂਬਾ ਪੱਧਰੀ ਮੁਕਾਬਲੇ ਲਈ ਚੋਣ

ਅਬੋਹਰ, 11 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋੜ ਸਥਿਤ ਆਧਾਰਸ਼ਿਲਾ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ’ਚ ਸਕੂਲ ਦੇ ਹੋਣਹਾਰ ਨਿਸ਼ਾਨੇਬਾਜ਼ ਅਰਸ਼ ਚੌਧਰੀ ਅਤੇ ਅਸ਼ਵੀਰ ਸਿੰਘ ਨੇ ਆਪਣੀ ਬਿਹਤਰੀਨ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 12-08-2026
ਅਬੋਹਰ, 11 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋੜ ਸਥਿਤ ਆਧਾਰਸ਼ਿਲਾ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ’ਚ ਸਕੂਲ ਦੇ ਹੋਣਹਾਰ ਨਿਸ਼ਾਨੇਬਾਜ਼ ਅਰਸ਼ ਚੌਧਰੀ ਅਤੇ ਅਸ਼ਵੀਰ ਸਿੰਘ ਨੇ ਆਪਣੀ ਬਿਹਤਰੀਨ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਅਰਸ਼ ਚੌਧਰੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬਾ ਪੱਧਰੀ ਮੁਕਾਬਲੇ ਲਈ ਆਪਣੀ ਚੋਣ ਕਰਵਾਈ ਅਤੇ ਸਕੂਲ ਨੂੰ ਮਾਣ ਮਹਿਸੂਸ ਕਰਵਾਇਆ। ਉੱਥੇ ਹੀ ਅਸ਼ਵੀਰ ਸਿੰਘ ਨੇ ਵੀ ਮੁਕਾਬਲੇ ਦੌਰਾਨ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਸਕੂਲ ਪ੍ਰਬੰਧਕਾਂ ਵਲੋਂ ਦੋਨਾਂ ਖਿਡਾਰੀਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਆਸ ਕੀਤੀ। ਸਕੂਲ ਡਾਇਰੈਕਟਰ ਰਾਜੀਵ ਗੁਪਤਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਲਗਾਤਾਰ ਸਕੂਲ ਵਲੋਂ ਉਤਸ਼ਾਹਿਤ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਨਿਯਮਾਂ ਨੂੰ ਛਿੱਕੇ ਟੰਗ ਕੇ ਸਟੇਟ ਹਾਈਵੇ ’ਤੇ ਖੁੱਲ੍ਹੀਆਂ ਸ਼ਰਾਬ ਦੀਆਂ ਨਾਜਾਇਜ਼ ਬਰਾਂਚਾਂ ਦੇ ਰਹੀਆਂ ਹਨ ਹਾਦਸਿਆਂ ਨੂੰ ਸੱ... ਅਗਲੀ ਖ਼ਬਰ ਫ਼ਾਜ਼ਿਲਕਾ ਸਬਜ਼ੀ ਮੰਡੀ ’ਚ ਲੱਗੇ ਗੰਦਗੀ ਦੇ ਢੇਰ, ਬਿਮਾਰੀਆਂ ਫੈਲਣ ਦਾ ਖ਼ਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।