ਫ਼ਾਜ਼ਿਲਕਾ, 11 ਅਗਸਤ(ਦਵਿੰਦਰ ਪਾਲ ਸਿੰਘ)-ਬਲਾਕ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ ਨੇ ਆਪਣੀ ਨਿਯੁਕਤੀ ਲਈ ਕਾਂਗਰਸ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਨਿਯੁਕਤੀ ਤੋਂ ਬਾਅਦ ਉਹ ਸੀਨੀਅਰ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਵਲੋਂ ਪ੍ਰਗਟਾਏ ਗਏ ਵਿਸ਼ਵਾਸ ਲਈ ਆਭਾਰ ਜਤਾਇਆ। ਇਸ ਮੌਕੇ ਇਲਾਕੇ ਦੇ ਅਨੇਕਾਂ ਪਤਵੰਤੇ ਸੱਜਣਾਂ, ਕਾਂਗਰਸੀ ਵਰਕਰਾਂ ਅਤੇ ਵਕੀਲ ਭਾਈਚਾਰੇ ਨੇ ਐਡਵੋਕੇਟ ਰਿਤੇਸ਼ ਗਗਨੇਜਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਨੇ ਆਖਿਆ ਕਿ ਕਾਂਗਰਸ ਪਾਰਟੀ ਨੇ ਇੱਕ ਟਕਸਾਲੀ ਪਰਿਵਾਰ ਅਤੇ ਜ਼ਮੀਨ ਨਾਲ ਜੁੜੇ ਵਰਕਰ ਨੂੰ ਸੰਗਠਨ ਦੀ ਜ਼ਿੰਮੇਵਾਰੀ ਸੌਂਪ ਕੇ ਆਮ ਵਰਕਰਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਐਡਵੋਕੇਟ ਰਿਤੇਸ਼ ਗਗਨੇਜਾ ਲੰਮੇ ਸਮੇਂ ਤੋਂ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਦਾ ਕਾਂਗਰਸ ਨਾਲ ਪੁਰਾਣਾ ਸਬੰਧ ਰਿਹਾ ਹੈ। ਸਮਰਬੀਰ ਸਿੱਧੂ ਨੇ ਸਵਰਗੀ ਕਾਂਗਰਸੀ ਆਗੂ ਭੀਮ ਸੈਨ ਗਗਨੇਜਾ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਲਈ ਸਮਰਪਿਤ ਹੋ ਕੇ ਸੇਵਾ ਕੀਤੀ ਸੀ ਅਤੇ ਅੱਜ ਉਨ੍ਹਾਂ ਦੇ ਬੱਚੇ ਵੀ ਉਸੇ ਵਿਚਾਰਧਾਰਾ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਐਡਵੋਕੇਟ ਗਗਨੇਜਾ ਨੂੰ ਵਿਸ਼ਵਾਸ ਦਿਵਾਇਆ ਕਿ ਜਥੇਬੰਦਕ ਕਾਰਜਾਂ ਵਿਚ ਉਨ੍ਹਾਂ ਦਾ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਭ ਮਿਲ ਕੇ ਕੰਮ ਕਰਨਗੇ। ਨਵ-ਨਿਯੁਕਤ ਬਲਾਕ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ ਨੇ ਆਪਣੀ ਇਸ ਨਿਯੁਕਤੀ ਲਈ ਕੇਂਦਰ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨਰਲ ਸਕੱਤਰ ਕੈਪਟਨ ਸੰਧੂ, ਦਫ਼ਤਰ ਇੰਚਾਰਜ ਹੈਪੀ ਖੇੜਾ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਸੁਖਵੰਤ ਸਿੰਘ ਬਰਾੜ ਅਤੇ ਸਾਬਕਾ ਵਿਧਾਇਕ ਡਾ. ਮਹਿੰਦਰ ਰਿਣਵਾ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਦੇ ਵਿਸ਼ਵਾਸ ’ਤੇ ਖਰਾ ਉੱਤਰਨ ਲਈ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਦਾ ਮੁੱਖ ਮਕਸਦ ਬਲਾਕ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ, ਹਰ ਵਰਕਰ ਦਾ ਸਤਿਕਾਰ ਯਕੀਨੀ ਬਣਾਉਣਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੋਵੇਗਾ।
ਨਵ-ਨਿਯੁਕਤ ਬਲਾਕ ਕਾਂਗਰਸ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ ਵਲੋਂ ਹਾਈਕਮਾਨ ਦਾ ਧੰਨਵਾਦ * ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪਹੁੰਚ ਕੇ ਜਤਾਇਆ ਆਭਾਰ, ਪਤਵੰਤਿਆਂ ਨੇ ਦਿੱਤੀਆਂ ਵਧਾਈਆਂ
ਫ਼ਾਜ਼ਿਲਕਾ, 11 ਅਗਸਤ(ਦਵਿੰਦਰ ਪਾਲ ਸਿੰਘ)-ਬਲਾਕ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ ਨੇ ਆਪਣੀ ਨਿਯੁਕਤੀ ਲਈ ਕਾਂਗਰਸ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਨਿਯੁਕਤੀ ਤੋਂ ਬਾਅਦ ਉਹ ਸੀਨੀਅਰ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਵਲੋਂ ਪ੍ਰਗਟਾਏ ਗਏ ਵਿਸ਼ਵਾਸ ਲਈ ਆਭਾਰ ਜਤਾਇਆ।
ਅਜੀਤ ਡੈਸਕ
12-08-2026