ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਵੀਜ਼ੇ ਸੰਬੰਧੀ ਪਹਿਲਾਂ ਸਪੱਸ਼ਟ ਜਾਣਕਾਰੀ ਦੇਵੇ ਸ਼੍ਰੋਮਣੀ ਕਮੇਟੀ : ਜਥੇਦਾਰ ਜਾਮਣੀਆ
ਅਬੋਹਰ, 11 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਭੇਜੇ ਜਾਂਦੇ ਹਨ। ਇਸ ਮੌਕੇ ਵੀਜ਼ਾ ਪ੍ਰਕਿਰਿਆ ਨੂੰ ਲੈ ਕੇ ਸਿੱਖ ਸੰਗਤ ਵਿਚ ਪਾਈ ਜਾ ਰਹੀ ਕਥਿਤ ਅਸਪਸ਼ਟਤਾ ਅਤੇ ਕਈ ਸ਼ਰਧਾਲੂਆਂ ਦੇ ਵੀਜ਼ੇ ਰੱਦ ਹੋਣ ਕਾਰਨ ਰੋਸ ਪਾਇਆ ਜਾ ਰਿਹਾ ਹੈ।
ਅਜੀਤ ਡੈਸਕ
12-08-2026