ਜੇਲ੍ਹ ਭਰੋ ਅੰਦੋਲਨ ਤਹਿਤ ਕਿਸਾਨਾਂ-ਮਜ਼ਦੂਰਾਂ ਵਲੋਂ ਡੀ.ਸੀ ਦਫ਼ਤਰ ਅੱਗੇ ਧਰਨਾ
ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਸੀਟੂ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਜੇਲ੍ਹ ਭਰੋ ਅੰਦੋਲਨ ਦੇ ਐਕਸ਼ਨ ਪ੍ਰੋਗਰਾਮ ਤਹਿਤ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਆਗੂਆਂ ਅਤੇ ਵਰਕਰਾਂ ਨੇ ‘ਕਾਰਪੋਰੇਟ ਭਾਰਤ ਛੱਡੋ’ ਅੰਦੋਲਨ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ।
ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਸੀਟੂ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਜੇਲ੍ਹ ਭਰੋ ਅੰਦੋਲਨ ਦੇ ਐਕਸ਼ਨ ਪ੍ਰੋਗਰਾਮ ਤਹਿਤ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਆਗੂਆਂ ਅਤੇ ਵਰਕਰਾਂ ਨੇ ‘ਕਾਰਪੋਰੇਟ ਭਾਰਤ ਛੱਡੋ’ ਅੰਦੋਲਨ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ। ਧਰਨੇ ਦੀ ਪ੍ਰਧਾਨਗੀ ਸਾਥੀ ਵਣਜਾਰ ਸਿੰਘ, ਹਰੀਸ਼ ਕੰਬੋਜ, ਨੱਥਾ ਸਿੰਘ, ਮੋਹਨ ਲਾਲ ਸਰਪੰਚ ਪੈਚਾਂ ਵਾਲੀ ਅਤੇ ਮਨਰੇਗਾ ਯੂਨੀਅਨ ਦੇ ਗੁਰਮੀਤ ਸਿੰਘ ਬਕੈਣ ਵਾਲਾ ’ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ। ਧਰਨੇ ਨੂੰ ਡੀ.ਵਾਈ.ਐੱਫ ਦੇ ਆਗੂ ਹਰਪਾਲ ਸਿੰਘ ਪੰਜਾਵਾ, ਸੁਰਜੀਤ ਸਿੰਘ ਮਾਲਵਾ, ਰਾਜਾ ਸਿੰਘ, ਗੁਰਮੇਜ ਸਿੰਘ ਤੂਤਾ ਵਾਲਾ, ਸੀਟੂ ਆਗੂ ਕਾਮਰੇਡ ਕਾਲੂ ਰਾਮ ਪੰਜਾਵਾ ਅਤੇ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਹਰਭਜਨ ਸਿੰਘ ਖੁੰਗਰ ਨੇ ਸੰਬੋਧਨ ਕੀਤਾ। ਆਗੂਆਂ ਨੇ ਕੇਂਦਰ ਦੀ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਹਿਤਾਂ ਨਾਲ ਟਕਰਾਉਣ ਵਾਲੇ ਵਿਦੇਸ਼ੀ ਸਮਝੌਤੇ ਰੱਦ ਕੀਤੇ ਜਾਣ। ਧਰਨੇ ਤੋਂ ਬਾਅਦ ਕਿਸਾਨਾਂ ਅਤੇ ਮਜ਼ਦੂਰਾਂ ਨੇ ਪ੍ਰਬੰਧਕੀ ਕੰਪਲੈਕਸ ਅੰਦਰ ਦਾਖ਼ਲ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਅਤੇ ਆਪਣੇ ਆਪ ਨੂੰ ਗ੍ਰਿਫ਼ਤਾਰੀ ਲਈ ਪੇਸ਼ ਕੀਤਾ। ਹਾਲਾਂਕਿ ਪ੍ਰਸ਼ਾਸਨ ਵਲੋਂ ਕਿਸੇ ਦੀ ਗ੍ਰਿਫ਼ਤਾਰੀ ਨਾ ਕੀਤੇ ਜਾਣ ’ਤੇ ਆਗੂਆਂ ਨੇ ਅੰਦੋਲਨ ਨੂੰ ਸਮਾਪਤ ਕਰ ਦਿੱਤਾ।