15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਹਰੇਕ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ-ਪ੍ਰਿਯਾਂਕ ਕਾਨੂੰਗੋ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਗੋ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਭਾਗੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪੋਕਸੋ ਮਾਮਲਿਆਂ, ਪੀ.

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੇਂਦਰੀ ਭਲਾਈ ਸਕੀਮਾਂ ਦੀ ਸਮੀਖਿਆ ਕਰਦੇ ਹੋਏ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਗੋ। ਅਜੀਤ ਤਸਵੀਰ 15-08-2026
ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਗੋ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਭਾਗੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪੋਕਸੋ ਮਾਮਲਿਆਂ, ਪੀ.ਐੱਮ. ਵਿਸ਼ਵਕਰਮਾ, ਮਿਸ਼ਨ ਵਤਸਾਲਿਆ, ਸੇਫ਼ ਸਕੂਲ ਵਾਹਨ ਅਤੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਮੇਤ ਵੱਖ-ਵੱਖ ਕੇਂਦਰੀ ਭਲਾਈ ਸਕੀਮਾਂ ਦੇ ਲਾਗੂ ਕਰਨ ਦਾ ਸਮੀਖਿਆ ਕੀਤਾ। ਇਸ ਤੋਂ ਪਹਿਲਾਂ ਸ੍ਰੀ ਕਾਨੂੰਗੋ ਨੇ ਪਿੰਡ ਕੰਧਵਾਲਾ ਹਾਜ਼ਰ ਖਾ, ਟਾਹਲੀ ਵਾਲਾ ਜੱਟਾ ਅਤੇ ਚੱਕ ਵਜੀਦਾ ਦਾ ਦੌਰਾ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇ ਅਤੇ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਕਮਿਸ਼ਨ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪਿਛਲੀ ਖ਼ਬਰ ਕੇ.ਵੀ.ਕੇ. ਫਿਰੋਜ਼ਪੁਰ ਵਲੋਂ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਪਿਓ-ਪੁੱਤ ਨਹਿਰ ’ਚ ਡਿੱਗੇ, ਪਿਓ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।