15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਤੰਤਰਤਾ ਦਿਵਸ ’ਤੇ ਡਾ. ਸੁਰਜੀਤ ਕੌਰ ਸ਼ੀਤਲ ਪ੍ਰਸੰਸਾ ਪੱਤਰ ਨਾਲ ਸਨਮਾਨਿਤ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਸੁਤੰਤਰਤਾ ਦਿਵਸ ਦੇ ਮੌਕੇ ’ਤੇ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਡਾ. ਸੁਰਜੀਤ ਕੌਰ ਸ਼ੀਤਲ ਨੂੰ ਵਿਭਾਗ ਵਿਚ ਬਿਹਤਰੀਨ ਸੇਵਾਵਾਂ ਅਤੇ ਹਰੇਕ ਸਿਹਤ ਪ੍ਰੋਗਰਾਮ ਵਿਚ ਬਹੁਮੁੱਲਾ ਯੋਗਦਾਨ ਪਾਉਣ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 15-08-2026
ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਸੁਤੰਤਰਤਾ ਦਿਵਸ ਦੇ ਮੌਕੇ ’ਤੇ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਡਾ. ਸੁਰਜੀਤ ਕੌਰ ਸ਼ੀਤਲ ਨੂੰ ਵਿਭਾਗ ਵਿਚ ਬਿਹਤਰੀਨ ਸੇਵਾਵਾਂ ਅਤੇ ਹਰੇਕ ਸਿਹਤ ਪ੍ਰੋਗਰਾਮ ਵਿਚ ਬਹੁਮੁੱਲਾ ਯੋਗਦਾਨ ਪਾਉਣ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਿਵਲ ਸਰਜਨ ਡਾ.ਕਵਿਤਾ ਅਤੇ ਜ਼ਿਲ੍ਹਾ ਟੀਕਾਕਰਨ ਤੇ ਪਰਿਵਾਰ ਭਲਾਈ ਅਫ਼ਸਰ ਡਾ.ਰਿੰਕੂ ਚਾਵਲਾ ਵਲੋਂ ਸਾਂਝੇ ਤੌਰ ’ਤੇ ਸੌਂਪਿਆ ਗਿਆ। ਜ਼ਿਕਰਯੋਗ ਹੈ ਕਿ ਜੰਡਵਾਲਾ ਭੀਮੇ ਸ਼ਾਹ ਵਿਖੇ ਤਾਇਨਾਤ ਡਾ. ਸੁਰਜੀਤ ਕੌਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਬੜੀ ਸੁਚੱਜੀ ਨਿਸ਼ਠਾ ਨਾਲ ਨਿਭਾ ਰਹੇ ਹਨ। ਸਨਮਾਨ ਹਾਸਲ ਕਰਨ ਉਪਰੰਤ ਡਾ. ਸ਼ੀਤਲ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਪ੍ਰਗਟਾਇਆ। ਇਸ ਮੌਕੇ ਸ਼ਹਿਰ ਦੀਆਂ ਪ੍ਰਮੁੱਖ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਵੀ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਕੇਂਦਰ ਅਤੇ ਰਾਜਪਾਲ ਬਿਨਾਂ ਕਿਸੇ ਦੇਰੀ ਦੇ ਭਾਈ ਹਵਾਰਾ ਨੂੰ ਦੇਣ ਪੈਰੋਲ-ਪੀਰ ਮੁਹੰਮਦ ਅਗਲੀ ਖ਼ਬਰ ਕੇ.ਵੀ.ਕੇ. ਫਿਰੋਜ਼ਪੁਰ ਵਲੋਂ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।