18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਭਾਗ ਸਿੰਘ ਖ਼ਾਲਸਾ ਕਾਲਜ ’ਚ ਆਜ਼ਾਦੀ ਹਫ਼ਤੇ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਅਬੋਹਰ, 17 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਦੀ ਯੋਗ ਅਗਵਾਈ ਵਿਚ ਕਾਲਜ ਦੇ ਐਨ. ਐੱਸ.

ਐਨ.ਐੱਸ.ਐੱਸ ਵਲੰਟੀਅਰਜ਼ ਵਲੋਂ ਕੱਢੀ ਗਈ ਜਾਗਰੂਕਤਾ ਰੈਲੀ ਨੂੰ ਰਵਾਨਾ ਕਰਦੇ ਹੋਏ ਪ੍ਰਿੰਸੀਪਲ ਇਕਬਾਲ ਕੌਰ ਸਰਾਂ, ਬਲਜੀਤ ਕੌਰ ਸਿੱਧੂ ਅਤੇ ਹੋਰ ਸਟਾਫ਼ ਮੈਂਬਰ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 18-08-2026
ਅਬੋਹਰ, 17 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਦੀ ਯੋਗ ਅਗਵਾਈ ਵਿਚ ਕਾਲਜ ਦੇ ਐਨ.ਐੱਸ.ਐੱਸ ਯੂਨਿਟ ਵਲੋਂ ਭਾਗ ਸਿੰਘ ਹੇਅਰ ਸੀਨੀਅਰ ਸਕੈਂਡਰੀ ਸਕੂਲ ਅਤੇ ਭਾਗ ਸਿੰਘ ਪਬਲਿਕ ਸਕੂਲ ਦੇ ਸਹਿਯੋਗ ਨਾਲ ਆਜ਼ਾਦੀ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਨ.ਐੱਸ.ਐੱਸ ਵਲੰਟੀਅਰਾਂ ਵਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਤਿਰੰਗੇ ਦਾ ਸਨਮਾਨ ਕਰਨ ਲਈ ਪ੍ਰਣ ਲਿਆ। ਇਸ ਉਪਰੰਤ ਵਿਦਿਆਰਥੀਆਂ ਨੇ ਗੀਤ, ਨਾਚ ਅਤੇ ਯੋਗ ਆਸਣ ਰਾਹੀ ਆਪਣੀਆਂ ਦੇਸ਼ ਭਗਤੀ ਦੀਆਂ ਭਾਵਨਾਵਾਂ ਨੂੰ ਜ਼ਾਹਿਰ ਕੀਤਾ। ਹਰ ਘਰ ਤਿਰੰਗਾ ਮੁਹਿੰਮ ਤਹਿਤ ਗੋਦ ਲਏ ਪਿੰਡ ਵਿਚ ਵਲੰਟੀਅਰਜ਼ ਨੇ ਰੈਲੀ ਰਾਹੀ ਸਮਾਜਿਕ ਵਿਕਾਸ ਅਤੇ ਸਰਬ ਸਾਂਝੀਵਾਲਤਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਵਿਚ ਆਪਣਾ ਸਹਿਯੋਗ ਦਿੱਤਾ। ਪ੍ਰੋਗਰਾਮ ਅਫ਼ਸਰ ਡਾ.ਬਲਜੀਤ ਕੌਰ ਸਿੱਧੂ ਵਲੋਂ ਵਲੰਟੀਅਰਜ਼ ਨੂੰ ਮਾਈ ਭਾਰਤ ਲੋਗੋ ਵਾਲੀਆਂ ਟੋਪੀਆਂ ਵੰਡੀਆਂ ਗਈਆਂ। ਐਨ.ਐੱਸ.ਐੱਸ ਕੋਆਰਡੀਨੇਟਰ ਡਾ.ਰਿਪਨਦੀਪ ਕੌਰ ਭੁੱਲਰ ਨੇ ਵਲੰਟੀਅਰਜ਼ ਨੂੰ ਦੇਸ਼ ਦੇ ਵਿਕਾਸ ਅਤੇ ਤਰੱਕੀ ਵਿਚ ਆਪਣੇ ਅਹਿਮ ਯੋਗਦਾਨ ਲਈ ਪ੍ਰੇਰਿਤ ਕੀਤਾ। ਵਿਭਾਗ ਦੀਆਂ ਗਤੀਵਿਧੀਆਂ ਨੂੰ ਸਫਲ ਬਣਾਉਣ ਵਿਚ ਮੈਡਮ ਰੇਖਾ ਸੇਤੀਆ ਅਤੇ ਮੈਡਮ ਪਵਨਪ੍ਰੀਤ ਕੌਰ ਨੇ ਆਪਣਾ ਅਹਿਮ ਯੋਗਦਾਨ ਦਿੱਤਾ। ਅੰਤ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ.ਇਕਬਾਲ ਕੌਰ ਸਰਾਂ ਨੇ ਐਨ.ਐੱਸ.ਐੱਸ ਯੂਨਿਟ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਇਸ ਸਮੇਂ ਸਾਰੇ ਹੀ ਵਲੰਟੀਅਰਜ਼ ਨੇ ਰਿਫਰੈਸ਼ਮੈਂਟ ਦਾ ਭਰਪੂਰ ਅਨੰਦ ਮਾਣਿਆ।
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਜ਼ਿਲ੍ਹਾ ਪੱਧਰੀ ਲੜਕੀਆਂ ਦੇ ਕਬੱਡੀ ਮੁਕਾਬਲੇ ਸ਼ੁਰੂ ਅਗਲੀ ਖ਼ਬਰ ਪਿੰਡ ਕਬੂਲਸ਼ਾਹ ਖੁੱਬਣ ’ਚ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।