ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਨੇ ਲਗਾਇਆ ਹਫ਼ਤਾਵਾਰੀ ਮੁਫ਼ਤ ਆਯੁਰਵੈਦਿਕ ਕੈਂਪ
ਜਲਾਲਾਬਾਦ, 19 ਅਗਸਤ (ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਚੌਕ ਨੇੜੇ ਸਥਿਤ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਾਹਿਬ ਵਿਖੇ ਭਾਈ ਕਨ੍ਹਈਆ ਵੈੱਲਫੇਅਰ ਸੁਸਾਇਟੀ ਵਲੋਂ ਹਰ ਬੁੱਧਵਾਰ ਦੀ ਤਰ੍ਹਾਂ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲੋੜਵੰਦ ਪਰਿਵਾਰਾਂ ਲਈ ਲਗਾਇਆ ਗਿਆ। ਇਸ ਕੈਂਪ ਰਾਹੀਂ ਹੁਣ ਤੱਕ ਹਜ਼ਾਰਾਂ ਲੋੜਵੰਦ ਪਰਿਵਾਰ ਇਸ ਕੈਂਪ ਰਾਹੀਂ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ।
ਅਜੀਤ ਡੈਸਕ
20-08-2026