20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਜਿੱਤੇ 28 ਤਗਮੇ

ਅਬੋਹਰ, 19 ਅਗਸਤ (ਵਿਵੇਕ ਹੂੜੀਆ)-70ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਆਯੋਜਿਤ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਅਤੇ ਬਾਕਸਿੰਗ ਮੁਕਾਬਲਿਆਂ ਵਿਚ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਖੂਈਆਂ ਸਰਵਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 28 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ’ਚ ਕਰਵਾਈ ਗਈ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਪ੍ਰਤੀਯੋਗਤਾ ਅੰਡਰ-14 ਅਤੇ 17 ਵਿਚ ਖਿਡਾਰੀਆਂ ਨੇ 10 ਸੋਨੇ, 4 ਚਾਂਦੀ ਅਤੇ 6 ਕਾਂਸੀ ਤਗਮੇ ਹਾਸਲ ਕੀਤੇ।

ਅਜੀਤ ਡੈਸਕ 20-08-2026
ਅਬੋਹਰ, 19 ਅਗਸਤ (ਵਿਵੇਕ ਹੂੜੀਆ)-70ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਆਯੋਜਿਤ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਅਤੇ ਬਾਕਸਿੰਗ ਮੁਕਾਬਲਿਆਂ ਵਿਚ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਖੂਈਆਂ ਸਰਵਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 28 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ’ਚ ਕਰਵਾਈ ਗਈ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਪ੍ਰਤੀਯੋਗਤਾ ਅੰਡਰ-14 ਅਤੇ 17 ਵਿਚ ਖਿਡਾਰੀਆਂ ਨੇ 10 ਸੋਨੇ, 4 ਚਾਂਦੀ ਅਤੇ 6 ਕਾਂਸੀ ਤਗਮੇ ਹਾਸਲ ਕੀਤੇ। ਇਸੇ ਤਰ੍ਹਾਂ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਹੋਈ ਜ਼ਿਲ੍ਹਾ ਬਾਕਸਿੰਗ ਪ੍ਰਤੀਯੋਗਤਾ ਵਿਚ ਸਕੂਲ ਦੇ ਖਿਡਾਰੀਆਂ ਨੇ 4 ਸੋਨੇ, 1 ਚਾਂਦੀ ਅਤੇ 3 ਕਾਂਸੀ ਤਗਮੇ ਜਿੱਤੇ। ਸੋਨ ਤਗਮੇ ਜਿੱਤਣ ਵਾਲੇ ਸਾਰੇ ਖਿਡਾਰੀ ਰਾਜ ਪੱਧਰੀ ਖੇਡਾਂ ਲਈ ਚੁਣੇ ਗਏ ਹਨ। ਇਸ ਸਫਲਤਾ ਲਈ ਕੋਚ ਮਨਦੀਪ ਸਿੰਘ ਸਰਾਂ ਅਤੇ ਅਨੰਦ ਬਿਸ਼ਨੋਈ ਦੀ ਦੇਖ-ਰੇਖ ਹੇਠ ਦਿੱਤੀ ਸਿਖਲਾਈ ਦੀ ਸ਼ਲਾਘਾ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਰਵੀ ਕੁਮਾਰ ਅਤੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਰਾਜ ਪੱਧਰੀ ਮੁਕਾਬਲਿਆਂ ’ਚ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਨੇ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਗੋਪੀਚੰਦ ਆਰੀਆ ਮਹਿਲਾ ਕਾਲਜ ’ਚ ਦੇਸ਼ ਭਗਤੀ ਨੂੰ ਸਮਰਪਿਤ ‘ਆਜ਼ਾਦੀ ਹਫ਼ਤਾ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।