21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਡੇਅਰੀ ਵਿਕਾਸ ਵਿਭਾਗ ਨੇ ਸਕੂਲਾਂ ’ਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ 2 ਰੋਜ਼ਾ ਜਾਗਰੂਕਤਾ ਕੈਂਪ ਲਗਾਇਆ

ਜਲਾਲਾਬਾਦ, 20 ਅਗਸਤ (ਜਤਿੰਦਰ ਪਾਲ ਸਿੰਘ)-ਪਿੰਡ ਬੱਘੇ ਕੇ ਉਤਾੜ ਦੇ ਮੋੜ ਵਿਖੇ ਝੁੰਮਰ ਦੇ ਬਾਬਾ ਬੋਹੜ ਬਾਬਾ ਪੋਖਰ ਸਿੰਘ ਦੀ ਯਾਦ ਨੂੰ ਸਮਰਪਿਤ ਬੁੱਤ ਸਥਾਪਤ ਕੀਤਾ ਗਿਆ, ਜਿਸ ਦੀ ਘੁੰਡ ਚੁਕਾਈ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਕੀਤੀ ਗਈ। ਇਸ ਮੌਕੇ ਬਾਬਾ ਪੋਖਰ ਸਿੰਘ ਦਾ ਪਰਿਵਾਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਿਹਾ।

ਅਜੀਤ ਡੈਸਕ 21-08-2026
ਜਲਾਲਾਬਾਦ, 20 ਅਗਸਤ (ਜਤਿੰਦਰ ਪਾਲ ਸਿੰਘ)-ਪਿੰਡ ਬੱਘੇ ਕੇ ਉਤਾੜ ਦੇ ਮੋੜ ਵਿਖੇ ਝੁੰਮਰ ਦੇ ਬਾਬਾ ਬੋਹੜ ਬਾਬਾ ਪੋਖਰ ਸਿੰਘ ਦੀ ਯਾਦ ਨੂੰ ਸਮਰਪਿਤ ਬੁੱਤ ਸਥਾਪਤ ਕੀਤਾ ਗਿਆ, ਜਿਸ ਦੀ ਘੁੰਡ ਚੁਕਾਈ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਕੀਤੀ ਗਈ। ਇਸ ਮੌਕੇ ਬਾਬਾ ਪੋਖਰ ਸਿੰਘ ਦਾ ਪਰਿਵਾਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਿਹਾ।ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਬਾਬਾ ਪੋਖਰ ਸਿੰਘ ਬਲਾਕ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ ਦੀ ਸ਼ਾਨ ਅਤੇ ਝੁੰਮਰ ਦੇ ਬਾਬਾ ਬੋਹੜ ਸਨ। ਉਨ੍ਹਾਂ ਕਿਹਾ ਕਿ ਬਾਬਾ ਪੋਖਰ ਸਿੰਘ ਦਾ ਜਨਮ ਸਾਲ 1916 ਵਿਚ ਪਿੰਡ ਤੂਤਾਂ ਵਾਲੀ, ਜ਼ਿਲ੍ਹਾ ਮਿੰਟਗੁਮਰੀ ਪਾਕਿਸਤਾਨ ਵਿਖੇ ਪਿਤਾ ਪੰਜਾਬ ਸਿੰਘ ਅਤੇ ਮਾਤਾ ਕੇਸਾਂ ਬਾਈ ਦੇ ਘਰ ਹੋਇਆ। ਭਾਰਤ-ਪਾਕਿਸਤਾਨ ਦੀ ਵੰਡ ਤੋਂ ਬਾਅਦ ਉਹ ਆਪਣੇ ਪਰਿਵਾਰ ਸਮੇਤ ਪਿੰਡ ਝੋਟਿਆਂ ਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਆ ਕੇ ਰਹਿਣ ਲੱਗੇ। ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਬਾਬਾ ਪੋਖਰ ਸਿੰਘ ਨੇ ਆਪਣੀ ਝੁੰਮਰ ਕਲਾ ਰਾਹੀਂ ਫ਼ਾਜ਼ਿਲਕਾ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਅਤੇ ਆਪਣੀ ਕਲਾ ਦੇ ਦਮ ’ਤੇ ਵੱਖ-ਵੱਖ ਮੰਚਾਂ ’ਤੇ ਬੇਮਿਸਾਲ ਪਛਾਣ ਬਣਾਈ। ਉਨ੍ਹਾਂ ਨੂੰ ਨਹਿਰੂ ਅਤੇ ਇੰਦਰਾ ਗਾਂਧੀ ਦੇ ਸਮੇਂ ਦੌਰਾਨ ਵੀ ਕਈ ਮਾਣ-ਸਨਮਾਨ ਅਤੇ ਪੁਰਸਕਾਰ ਪ੍ਰਾਪਤ ਹੋਏ, ਜੋ ਉਨ੍ਹਾਂ ਦੀ ਕਲਾ ਅਤੇ ਪ੍ਰਤਿਭਾ ਦੀ ਵੱਡੀ ਮਿਸਾਲ ਹੈ। ਵਿਧਾਇਕ ਕੰਬੋਜ ਗੋਲਡੀ ਨੇ ਕਿਹਾ ਕਿ ਬਾਬਾ ਪੋਖਰ ਸਿੰਘ ਦੀ ਯਾਦ ਵਿਚ ਬੁੱਤ ਸਥਾਪਿਤ ਕਰਨਾ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਪੰਜਾਬੀ ਸਭਿਆਚਾਰ, ਲੋਕ ਕਲਾਵਾਂ ਅਤੇ ਮਹਾਨ ਕਲਾਕਾਰਾਂ ਨਾਲ ਜੋੜਨ ਦਾ ਕੰਮ ਕਰੇਗਾ। ਇਸ ਮੌਕੇ ਬਾਬਾ ਪੋਖਰ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਡੇਅਰੀ ਵਿਕਾਸ ਵਿਭਾਗ ਨੇ ਸਕੂਲਾਂ ’ਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ 2 ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਅਤੇ ਹਲਕਾ ਵਿਧਾਇਕ ਨੇ ਸਿੰਚਾਈ ਮੰਤਰੀ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।