21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਟੇਬਲ ਟੈਨਿਸ ’ਚ ਡਿਵਾਈਨ ਲਾਈਟ ਸਕੂਲ ਵਿਦਿਆਰਥੀਆ ਨੇ ਮਾਰੀਆਂ ਮੱਲਾਂ

ਅਬੋਹਰ, 20 ਅਗਸਤ (ਵਿਵੇਕ ਹੂੜੀਆ)-ਡਿਵਾਈਨ ਲਾਈਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਲੜਕਿਆਂ ਦੇ ਵਰਗ ’ਚ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਸਕੂਲ ਦੇ ਖਿਡਾਰੀਆਂ ਫ਼ਲਕ ਅਰੋੜਾ, ਉਦੇਵੀਰ ਸਿੰਘ ਅਤੇ ਉਦੇਵੀਰ ਕਿੰਗਰ ਨੇ ਬਿਹਤਰੀਨ ਖੇਡ ਕਲਾ ਅਤੇ ਅਨੁਸ਼ਾਸਨ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 21-08-2026
ਅਬੋਹਰ, 20 ਅਗਸਤ (ਵਿਵੇਕ ਹੂੜੀਆ)-ਡਿਵਾਈਨ ਲਾਈਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਲੜਕਿਆਂ ਦੇ ਵਰਗ ’ਚ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਸਕੂਲ ਦੇ ਖਿਡਾਰੀਆਂ ਫ਼ਲਕ ਅਰੋੜਾ, ਉਦੇਵੀਰ ਸਿੰਘ ਅਤੇ ਉਦੇਵੀਰ ਕਿੰਗਰ ਨੇ ਬਿਹਤਰੀਨ ਖੇਡ ਕਲਾ ਅਤੇ ਅਨੁਸ਼ਾਸਨ ਦਾ ਪ੍ਰਦਰਸ਼ਨ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੁਸ਼ੁਮਨਾ ਸਿੰਘ ਅਰੋੜਾ ਅਤੇ ਵਾਈਸ ਪ੍ਰਿੰਸੀਪਲ ਗੌਰਵ ਅਰੋੜਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡੀ.ਪੀ.ਈ. ਵਰਿੰਦਰ ਕੰਬੋਜ, ਰਿਸ਼ਵ ਅਤੇ ਸ਼ਪ੍ਰੀਤਿਸ਼ ਸਾਰਸਰ ਨੇ ਵੀ ਜੇਤੂ ਖਿਡਾਰੀਆਂ ਨੂੰ ਸ਼ਾਬਾਸ਼ੀ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਹਮੇਸ਼ਾ ਉਤਸ਼ਾਹਿਤ ਕਰਦਾ ਰਹੇਗਾ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 4 ਮੁਕੱਦਮੇ ਦਰਜ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਡੇਅਰੀ ਵਿਕਾਸ ਵਿਭਾਗ ਨੇ ਸਕੂਲਾਂ ’ਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ 2 ਰੋਜ਼ਾ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।