ਲਛਮਣ ਨਹਿਰ ’ਚ ਫਿਰ ਪਿਆ ਵੱਡਾ ਪਾੜ, ਪੱਕਣ ’ਤੇ ਆਈ ਝੋਨੇ ਦੀ ਫ਼ਸਲ ’ਚ ਭਰਿਆ ਪਾਣੀ
ਕਿਸਾਨਾਂ ਵਲੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ’ਤੇ ਸਮੇਂ ਸਿਰ ਲੋੜੀਂਦੀ ਮੁਰੰਮਤ ਨਾ ਕਰਨ ਦੇ ਦੋਸ਼
ਫ਼ਾਜ਼ਿਲਕਾ ਵਿਧਾਨ ਸਭਾ ਤੋਂ ‘ ਆਪ ’ ਦੀ ਟਿਕਟ ਮਿਲੀ ਤਾਂ ਚੋਣ ਜ਼ਰੂਰ ਲੜਾਂਗਾ - ਸੰਦੀਪ ਸਿੰਘ
ਫ਼ਾਜ਼ਿਲਕਾ, 21 ਅਗਸਤ (ਅਮਰਜੀਤ ਸ਼ਰਮਾ)-ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਨੇ ਕਿਹਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਨੂੰ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੀ ਟਿਕਟ ਦਿੱਤੀ ਜਾਂਦੀ ਹੈ ਤਾਂ ਉਹ ਇਸ ਵਾਰ ਵਿਧਾਨ ਸਭਾ ਚੋਣ ਜ਼ਰੂਰ ਲੜਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਮੌਕਾ ਮਿਲਣ ’ਤੇ ਉਹ ਸਾਰਿਆਂ ਨੂੰ ਨਾਲ ਲੈ ਕੇ ਫ਼ਾਜ਼ਿਲਕਾ ਵਿਧਾਨ ਸਭਾ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਫ਼ਾਜ਼ਿਲਕਾ, 21 ਅਗਸਤ (ਅਮਰਜੀਤ ਸ਼ਰਮਾ)-ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਨੇ ਕਿਹਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਨੂੰ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੀ ਟਿਕਟ ਦਿੱਤੀ ਜਾਂਦੀ ਹੈ ਤਾਂ ਉਹ ਇਸ ਵਾਰ ਵਿਧਾਨ ਸਭਾ ਚੋਣ ਜ਼ਰੂਰ ਲੜਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਮੌਕਾ ਮਿਲਣ ’ਤੇ ਉਹ ਸਾਰਿਆਂ ਨੂੰ ਨਾਲ ਲੈ ਕੇ ਫ਼ਾਜ਼ਿਲਕਾ ਵਿਧਾਨ ਸਭਾ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਸੰਦੀਪ ਸਿੰਘ ਨੇ ਕਿਹਾ ਕਿ ਸਰਹੱਦੀ ਲੋਕਾਂ ਦੇ ਪਿਆਰ ਸਦਕਾ ਹੀ ਉਨ੍ਹਾਂ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ( ਕਰਨੀ ਖੇੜਾ ਜ਼ੋਨ) ਦੀ ਚੋਣ ਚਾਰ ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀ ਧਰਮ ਪਤਨੀ ਇਸ ਸਮੇਂ ਮੰਡੀ ਹਜ਼ੂਰ ਸਿੰਘ ਪਿੰਡ ਦੀ ਮੌਜੂਦਾ ਸਰਪੰਚ ਹੈ। ਸੰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਹਲਕੇ ਦੇ ਪਿੰਡਾਂ ਵਿਚ ਲੋਕਾਂ ਵਲੋਂ ਭਰਵਾਂ ਹੁੰਗਾਰਾ ਅਤੇ ਪਿਆਰ ਮਿਲ ਰਿਹਾ ਹੈ। ਲੋਕ ਖ਼ੁਦ ਉਨ੍ਹਾਂ ਨਾਲ ਜੁੜ ਰਹੇ ਹਨ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰ ਰਹੇ ਹਨ।