22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸ੍ਰੀ ਰਾਮ ਕਿਰਪਾ ਸੇਵਾ ਸੰਗ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਰਾਜ ਪੱਧਰੀ ਸਮਾਗਮ ’ ਚ ਸਨਮਾਨਿਤ

ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)- ਸ੍ਰੀ ਰਾਮ ਕਿਰਪਾ ਸੇਵਾ ਸੰਗ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਚੰਡੀਗੜ੍ਹ ਵਿਖੇ ਆਯੋਜਿਤ ਸਟੇਟ ਲੈਵਲ ਕਾਨਫ਼ਰੰਸ ਦੌਰਾਨ ਸੰਸਥਾ ਦੀਆਂ ਸਮਾਜ ਸੇਵੀ ਗਤੀਵਿਧੀਆਂ ਲਈ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਦੇ ਸਿਹਤ ਮੰਤਰੀ ਡਾ.

ਅਜੀਤ ਡੈਸਕ 22-08-2026
ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)- ਸ੍ਰੀ ਰਾਮ ਕਿਰਪਾ ਸੇਵਾ ਸੰਗ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਚੰਡੀਗੜ੍ਹ ਵਿਖੇ ਆਯੋਜਿਤ ਸਟੇਟ ਲੈਵਲ ਕਾਨਫ਼ਰੰਸ ਦੌਰਾਨ ਸੰਸਥਾ ਦੀਆਂ ਸਮਾਜ ਸੇਵੀ ਗਤੀਵਿਧੀਆਂ ਲਈ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਵਲੋਂ ਪ੍ਰਦਾਨ ਕੀਤਾ ਗਿਆ। ਇਸ ਕਾਨਫ਼ਰੰਸ ਵਿਚ ਪੰਜਾਬ ਭਰ ਤੋਂ ਪਹੁੰਚੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਖ਼ੂਨਦਾਨ ਦੀ ਮਹੱਤਤਾ, ਨਵੀਂ ਤਕਨੀਕੀ ਜਾਣਕਾਰੀ ਅਤੇ ਜਾਗਰੂਕਤਾ ਵਧਾਉਣ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਤਾਂ ਜੋ ਖ਼ੂਨਦਾਨ ਨੂੰ ਹੋਰ ਉਤਸ਼ਾਹਿਤ ਕਰਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਅੰਤ ਵਿਚ ਸਿਹਤ ਮੰਤਰੀ ਵਲੋਂ ਵੱਖ-ਵੱਖ ਸੰਸਥਾਵਾਂ ਨੂੰ ਉਨ੍ਹਾਂ ਦੀਆਂ ਬਹੁਮੁੱਲੀਆਂ ਸੇਵਾਵਾਂ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨ 25 ਅਗਸਤ ਤੱਕ ਕਰਵਾਉਣ ਖੇਤਾਂ ਦੀ ਭੌਤਿਕ ਵੈਰੀਫਿਕੇਸ਼ਨ ਅਗਲੀ ਖ਼ਬਰ ਵੰਦਨਾ ਸਾਗਵਾਨ ਦੇ ਬਿਆਨ ਨਾਲ ਬਿਸ਼ਨੋਈ ਸਮਾਜ ’ ਚ ਭਾਰੀ ਰੋਸ ਬਿਸ਼ਨੋਈ ਸਮਾਜ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ-ਸਮਾਜ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।