23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ’ਚ ਡੇਂਗੂ ਰੋਕੂ ਅਤੇ ਜਾਗਰੂਕਤਾ ਮੁਹਿੰਮ ਤੇਜ਼

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਐਪੀਡੇਮੋਲੋਜਿਸਟ ਡਾ.

ਅਜੀਤ ਡੈਸਕ 23-08-2026
ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਐਪੀਡੇਮੋਲੋਜਿਸਟ ਡਾ.ਸੁਨੀਤਾ ਕੰਬੋਜ ਅਤੇ ਡਾ.ਕਰਨਬੀਰ ਸਿੰਘ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਵਲੋਂ ਫ਼ਾਜ਼ਿਲਕਾ ’ਚ ਵਿਸ਼ੇਸ਼ ਐਂਟੀ-ਲਾਰਵਾ ਅਤੇ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਟੀਮਾਂ ਨੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ, ਲੈਬਾਂ, ਮੈਡੀਕਲ ਸਟੋਰਾਂ ਅਤੇ ਘਰ-ਘਰ ਜਾ ਕੇ ਜਾਂਚ ਕੀਤੀ। ਕੂਲਰਾਂ, ਪਾਣੀ ਦੀਆਂ ਟੈਂਕੀਆਂ, ਫ਼ਰਿਜ ਦੀਆਂ ਟਰੇਆਂ, ਗਮਲਿਆਂ ਅਤੇ ਪੁਰਾਣੇ ਟਾਇਰਾਂ ’ਚ ਖੜ੍ਹੇ ਪਾਣੀ ਦੀ ਜਾਂਚ ਕਰਕੇ ਮੌਕੇ ’ਤੇ ਹੀ ਲਾਰਵਾ ਨਸ਼ਟ ਕੀਤਾ ਗਿਆ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ’ਚ ਪੈਦਾ ਹੁੰਦਾ ਹੈ, ਇਸ ਲਈ ਹਫ਼ਤੇ ’ਚ ਇਕ ਦਿਨ ‘ਡਰਾਈ ਡੇ’ ਵਜੋਂ ਮਨਾ ਕੇ ਪਾਣੀ ਦੇ ਸਰੋਤਾਂ ਨੂੰ ਸਾਫ਼ ਕਰਕੇ ਸੁਕਾਇਆ ਜਾਵੇ। ਡਾ.ਕਰਨਬੀਰ ਸਿੰਘ ਨੇ ਕਿਹਾ ਕਿ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਾਓ ਅਤੇ ਬੁਖ਼ਾਰ, ਸਿਰ ਦਰਦ ਜਾਂ ਸਰੀਰ ’ਚ ਦਰਦ ਵਰਗੇ ਲੱਛਣ ਦਿਸਣ ’ਤੇ ਤੁਰੰਤ ਸਰਕਾਰੀ ਹਸਪਤਾਲ ’ਚ ਜਾਂਚ ਕਰਵਾਓ।
ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਵਲੋਂ ਮੰਡੀ ਰੋੜਾਂਵਾਲੀ ’ਚ ਨਵੀਂ ਬਣੀ ਸਕੂਲ ਆਫ਼ ਹੈਪੀਨਸ ਦੀ ਬਿਲਡਿੰਗ ਸਮੇਤ ਹੋਰ ਬਿਲਡਿੰਗਾਂ ਦਾ ਉ... ਅਗਲੀ ਖ਼ਬਰ ਗੋਪੀ ਚੰਦ ਆਰਿਆ ਮਹਿਲਾ ਕਾਲਜ ’ਚ ਸਦਭਾਵਨਾ ਦਿਵਸ ਮੌਕੇ ਲੇਖ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।